DIASPORA

Amrinder Singh Appealed Sushma Afgani Sikhs Security

ਅਫਗਾਨੀ ਸਿੱਖਾਂ ਦੀ ਸੁਰੱਖਿਆ ਲਈ ਅਮਰਿੰਦਰ ਸਿੰਘ ਨੇ ਸੁਸ਼ਮਾ ਨੂੰ ਬੇਨਤੀ ਕੀਤੀ

ਅਫਗਾਨੀ ਸਿੱਖਾਂ ਦੀ ਸੁਰੱਖਿਆ ਲਈ ਅਮਰਿੰਦਰ ਸਿੰਘ Amrinder Singh ਨੇ ਸੁਸ਼ਮਾ ਨੂੰ ਬੇਨਤੀ ਕੀਤੀ   

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗਾਨਿਸਤਾਨ ਵਿੱਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਅਤੇ ਬਚਾਓ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਕਦਮ ਚੁੱਕੇ ਜਾਣ ਲਈ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। Amrinder Singh Appealed Sushma Afgani Sikhs Security

ਹਾਲ ਹੀ ਵਿੱਚ ਕਾਬੁਲ ਵਿੱਖੇ ਹੋਏ ਬੰਬ ਧਮਾਕੇ ਅਤੇ ਇਸ ਤੋਂ ਪਹਿਲਾਂ ਅਫ਼ਗਾਨਿਸਤਾਨ ਵਿੱਚ ਸਿੱਖਾਂ ‘ਤੇ ਹੋਏ ਅੱਤਵਾਦੀ ਹਮਲਿਆਂ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਕਟ ਕੀਤੀ ਹੈ ਜਿਨ੍ਹਾਂ ਵਿੱਚ ਬਹੁਤ ਸਾਰੇ ਸਿੱਖ ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਸਨ।

Amrinder Singh Appealed Sushma Afgani Sikhs Security

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਨਾਲ ਸਬੰਧਤ ਅਧਿਕਾਰੀਆਂ ਅਤੇ ਅਫਗਾਨਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਅਧਿਆਕਾਰੀਆਂ ਨੂੰ ਜੰਗ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਇਸ ਦੇਸ਼ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਵਾਸਤੇ ਆਖਣ।

ਅਫਗਾਨੀ ਸਿੱਖਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ Amrinder Singh ਨੇ ਤਰਤੀਬ ਵਾਰ ਬੇਨਤੀ ਕੀਤੀ    

ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਹਿੰਸਾ ਨਾਲ ਪ੍ਰਭਾਵਿਤ ਅਫਗਾਨਿਸਤਾਨ ਦੇ ਸਿੱਖ ਪਰਿਵਾਰਾਂ ਦੀ ਸੁਰੱਖਿਆ, ਰਾਹਤ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਪੱਧਰ ‘ਤੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨ੍ਹਾਂ ਨੂੰ ਨਿਆਂ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2012 ਵਿੱਚ ਅਫਗਾਨਿਸਤਾਨ ਤੋਂ ਲੁਧਿਆਣਾ ਵਿਖੇ ਹਿਜ਼ਰਤ ਕਰਕੇ ਤਕਰੀਬਨ 40 ਪਰਿਵਾਰ ਆਏ ਸਨ ਜਿਨ੍ਹਾਂ ਵਿਚੋਂ 20 ਵਾਪਸ ਚਲੇ ਗਏ ਜਦਕਿ ਬਾਕੀ ਅਜਿਹੇ ਵੀ ਲੁਧਿਆਣਾ ਵਿਖੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨਾਲ ਸਬੰਧਤ ਮੁੱਦੇ ਪ੍ਰਾਥਮਿਕਤਾ ਦੇ ਆਧਾਰ ‘ਤੇ ਦੇਖੇ ਜਾਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਇਨ੍ਹਾਂ ਪਰਿਵਾਰਾਂ ਦੀ ਬੇਚੈਨੀ ਨੂੰ ਸੰਬੋਧਿਤ ਹੋਇਆ ਜਾ ਸਕੇ।

ਮੁੱਖ ਮੰਤਰੀ ਦੇ ਸ਼ਹਿਰ ਵਿਚ ਹੜ੍ਹਾਂ ਵਾਲੀ ਸਥਿਤੀ ਲਈ ਮੇਅਰ ਜ਼ਿੰਮੇਵਾਰ ?

ਉਨ੍ਹਾਂ ਨੇ ਸਿੱਖ ਪਰਿਵਾਰਾਂ ਦੀਆਂ ਸੱਮਸਿਆਵਾਂ ਹੱਲ ਕਰਨ ਲਈ ਮਾਨਵੀ ਪਹੁੰਚ ਅਪਣਾਏ ਜਾਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਇਸ ਮਾਮਲੇ ਵਿੱਚ ਫੌਰੀ ਦਖਲ ਦੇਣ ਦੀ ਬੇਨਤੀ ਕੀਤੀ ਹੈ।

Tags
Show More

Leave a Reply

Your email address will not be published. Required fields are marked *