PUNJAB

CHANNI THANKS CAPTAIN AMARINDER SINGH

ਚੰਨੀ ਵਲੋ 'ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ' ਦੀ ਸਥਾਪਨਾ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸਾਥੀ ਮੰਤਰੀਆਂ ਦਾ ਧੰਨਵਾਦ

ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ‘ਚ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮਿਸ਼ਨ ਦੀ ਸਥਾਪਨਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਥੀ ਮੰਤਰੀਆਂ ਦਾ ਧੰਨਵਾਦ ਕੀਤਾ ਹੈ।

ਖੁਸ਼ੀ ਕਪੂਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ

ਸ. ਚੰਨੀ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ ਉਨਾ ਦੇ ਵਿਭਾਗ ਵਲੋ ਕਮਿਸ਼ਨ ਦੀ ਸਥਾਪਨਾ ਕਰਨ ਲਈ ਪੇਸ਼ ਕੀਤੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਕੇ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨਾ ਕਿਹਾ ਇਸ ਨਾਲ ਨੌਜਵਾਨਾਂ ਨੂੰ ਦੇਸ਼ ਅਤੇ ਵਿਦੇਸ਼ ਵਿਚ ਨੌਕਰੀਆਂ ਪ੍ਰਾਪਤ ਕਰਨ ਲਈ ਭਰੋਸੇਯੋਗ ਮੰਚ ਪ੍ਰਦਾਨ ਹੋਵੇਗਾ।

ਉਨਾ ਨਾਲ ਹੀ ਕਿਹਾ ਕਿ ਵਿਦੇਸ਼ਾ ਵਿਚ ਰੋਜ਼ਗਾਰ ਪ੍ਰਾਪਤੀ ਅਤੇ ਪੜਾਈ ਕਰਨ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਵੀ ਇਹ ਕਮਿਸ਼ਨ ਇਕ ਪੁਲ ਦਾ ਕੰਮ ਕਰੇਗਾ। ਇਸ ਦੇ ਨਾਲ ਹੀ ਸ. ਚੰਨੀ ਨੇ ਕਿਹਾ ਕਿ ਇਸ ਕਮਿਸ਼ਨ ਦੀ ਸਥਾਪਤੀ ਨਾਲ ਸੂਬੇ ਦੇ ਨੌਜਵਾਨਾਂ ਨੂੰ ਏਜੰਟਾਂ ਹੱਥੋਂ ਹੂੰਦੀ ਲੁੱਟ ਖਸੁੱਟ ਨੂੰ ਵੀ ਵੱਡੀ ਠੱਲ ਪਵੇਗੀ।

ਇਸ ਦੇ ਨਾਲ ਹੀ ਤਕਨੀਕੀ ਸਿੱਖਿਆ ਮੰਤਰੀ ਸ. ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋ ਤੀਜੇ ਰਾਜ ਪੱਧਰੀ ਰੋਜ਼ਗਾਰ ਮੇਲੇ ਨਵੰਬਰ ਮਹੀਨੇ ਲਗਾਏ ਜਾਣਗੇ। ਉਨਾ ਦੱਸਿਆ ਕਿ ਸੂਬੇ ਭਰ ਵਿਚ ਲੱਗਣ ਵਾਲੇ ਇਹ ਮੇਲੇ ਇਸ ਵਾਰ ‘ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਨਿਗਰਾਨੀ ਹੇਠ ਹੀ ਲਗਾਏ ਜਾਣਗੇ।

Tags
Show More

Leave a Reply

Your email address will not be published. Required fields are marked *