PUNJAB

Farmers found guilty burning stubble contest Panchayat Polls

ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਵਿਚਾਰ: ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਵਲੋ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਦ ਸਾੜਨ ਤੋ ਕਿਸਾਨਾਂ ਨੂੰ ਰੋਕਣ ਲਈ ਕਈ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ਬਾਰੇ ਪੰਜਾਬ ਸਰਕਾਰ ਵਲੋ ਵੱਡੀ ਗਿਣਤੀ ਵਿਚ ਨੋਡਲ ਅਫਸਰ ਨਿਯੁਕਤ ਕਰਕੇ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਪਰ ਹੁਣ ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਚਾਇਤੀ ਰਾਜ ਐਕਟ ਵਿਚ ਸੋਧ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਪੰਚਾਇਤੀ ਰਾਜ ਐਕਟ ਵਿਚ ਸੋਧ ਕਰਕੇ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋ ਅਯੋਗ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਜ਼ਮੀਨ ਮਾਲਕ ਹੁਣ ਸੂਬੇ ਦੇ ਕਿਸੇ ਵੀ ਫਰਦ ਕੇਂਦਰ ‘ਚੋਂ ਲੈ ਸਕਣਗੇ ਜਮਾਬੰਦੀ ਦੀ ਤਸਦੀਕਸ਼ੁਦਾ ਨਕਲ

ਬਾਜਵਾ ਨੇ ਕਿਹਾ ਕਿ ਭਾਵੇ ਕਿ ਪੰਜਾਬ ਸਰਕਾਰ ਵਲੋ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਸਬੰਧੀ ਕੁਝ ਕਾਨੂੰਨ ਸਖਤੀ ਵੀ ਵਰਤੀ ਜਾ ਰਹੀ ਹੈ। ਸਰਕਾਰ ਵਲੋ ਪਰਾਲੀ ਨੂੰ ਮਿੱਟੀ ਵਿਚ ਮਿਲਾਉਣ ਲਈ ਖੇਤੀਬਾੜੀ ਦੇ ਸੰਦਾਂ ਉੱਤੇ ਵੀ ਭਾਰੀ ਸਬਸਿਡੀ ਦਿੱਤੀ ਜਾ ਰਹੀ ਹੈ। ਜਿਸ ਨਾਲ ਪਹਿਲਾਂ ਨਾਲੋ ਲਗਭਗ 40 ਫੀਸਦੀ ਪਰਾਲੀ ਸਾੜਨ ਵਿਚ ਕਮੀ ਆਈ ਹੈ।

ਉਨਾਂ ਕਿਹਾ ਕਿ ਪੰਜਾਬ ਸਰਾਕਾਰ ਵਲੋ 100 ਫੀਸਦੀ ਤੱਕ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਮਾਹਿਰਾਂ, ਕਿਸਾਨ ਜਥੇਬੰਦੀਆਂ, ਅਗਾਂਹ ਵਧੂ ਕਿਸਾਨਾਂ, ਸਮਾਜਕਿ ਅਤੇ ਧਾਰਮਿਕ ਆਗੂਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਰਾਲੀ ਦੇ ਸਾੜਾਨ ਆਲਮੀ ਤਪਸ ਵਿਚ ਵੱਡਾ ਵਾਧਾ ਹੋ ਰਿਹਾ ਹੈ ਅਤੇ ਸਾਡਾ ਵਾਤਾਵਰਣ ਪਲੀਤ ਹੋ ਰਿਹਾ ਹੈ ।

ਧਰਮਸੋਤ ਵੱਲੋਂ ਸਿਊਂਕ ਘਟਨਾ ‘ਚ ਜ਼ਖ਼ਮੀ ਹੋਏ ਜੰਗਲਾਤ ਕਰਮਚਾਰੀਆਂ ਦੀ ਵਿੱਤੀ ਸਹਾਇਤਾ

ਜਿਸ ਨਾਲ ਦਮੇ, ਅੱਖਾਂ ਅਤੇ ਚਮੜੀ ਰੋਗ ਵਰਗੀਆਂ ਖਤਰਨਾਕ ਬਿਮਾਰੀਆਂ ਅਨੇਕਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲੈਦੀਆਂ ਹਨ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਰਾਲੀ ਸਾੜਨ ਕਾਰਨ ਵਾਤਾਵਰਣ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਦਾ ਅਸਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਦੀ ਸਿਹਤ ਵੀ ਕਾਫੀ ਪੈ ਰਿਹਾ ਹੈ।ਉਨਾਂ ਨਾਲ ਹੀ ਕਿਹਾ ਕਿ ਇਕੱਲੇ ਵਾਤਾਵਰਣ ‘ਤੇ ਹੀ ਮਾੜੇ ਪ੍ਰਭਾਵ ਨਹੀ ਪੈ ਰਹੇ ਬਲਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਉ ਸ਼ਕਤੀ ਵੀ ਘਟ ਰਹੀ ਹੈ।

ਸ. ਤ੍ਰਿਪਤ ਬਾਜਵਾ ਨੇ ਸਮੂਹ ਕਿਸਾਨ ਭਾਈਚਾਰੇ ਅਤੇ ਪੰਚਾਇਤਾਂ ਨੂੰ ਅਪੀਲ ਵੀ ਕੀਤੀ ਹੈ ਕਿ ਲੋਕਾਂ ਨੂੰ ਜਾਗਰੂਕ ਕਰਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਅੱਗੇ ਆਉਣ ਤਾਂ ਜੋ ਸਰਕਾਰਾਂ ਨੂੰ ਕਿਸੇ ਕਿਸਮ ਦੀ ਸਖਤੀ ਕਰਨ ਦੀ ਲੌੜ ਹੀ ਨਾ ਪਵੇ। ਉਨਾਂ ਕਿਹਾ ਕਿ ਸਰਕਾਰ ਦਾ ਬੇਵਜਾ ਸਖਤੀ ਕਰਨ ਦਾ ਕੋਈ ਇਰਾਦਾ ਨਹੀਂ ਹੁੰਦਾ, ਪਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਬਚਾਉਣ ਲਈ ਕਈ ਅਜਿਹੇ ਸਖਤ ਫੈਸਲੇ ਲੈਣ ਦੀ ਲੋੜ ਵੀ ਹੈ।

Tags
Show More

Leave a Reply

Your email address will not be published. Required fields are marked *