PUNJAB

Global Kabbadi League commenced from 14th October

ਜਲੰਧਰ 'ਚ ਹੋਵੇਗੀ 14 ਅਕਤੂਬਰ ਤੋਂ ਗਲੋਬਲ ਕਬੱਡੀ ਲੀਗ ਦੀ ਸ਼ੁਰੂਆਤ ਰਾਣਾ ਸੋਢੀ

ਪੰਜਾਬ ਸਰਕਾਰ ਵੱਲੋ 14 ਅਕਤੂਬਰ ਤੋ 3 ਨਵੰਬਰ ਤੱਕ ਗਲੋਬਲ ਕਬੱਡੀ ਲੀਗ ਕਰਵਾਈ ਜਾ ਰਹੀ ਜਿਸ ਦਾ ਉਦਘਾਟਨ ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 14 ਅਕਤੂਬਰ ਨੂੰ ਹੋਵੇਗਾ। ਪ੍ਰਾਈਵੇਟ ਸਪਾਂਸਰ ਟੁੱਟ ਬ੍ਰਦਰਜ਼ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਲੀਗ ਦੇ ਮੈਚ ਜਲੰਧਰ, ਲੁਧਿਆਣਾ ਤੇ ਮੁਹਾਲੀ ਵਿਖੇ ਕਰਵਾਏ ਜਾਣਗੇ ਅਤੇ 3 ਨਵੰਬਰ ਨੂੰ ਮੁਹਾਲੀ ਦੇ ਫੇਜ਼ 9 ਸਥਿਤ ਹਾਕੀ ਸਟੇਡੀਅਮ ਵਿਖੇ ਫਾਈਨਲ ਤੇ ਸਮਾਪਤੀ ਸਮਾਰੋਹ ਹੋਵੇਗਾ ਜਿਸ ਦੇ ਮੁੱਖ ਮਹਿਮਾਨ ਕੈਪਟਨ ਅਮਰਿੰਦਰ ਸਿੰਘ ਹੋਣਗੇ।

ਇਹ ਖੁਲਾਸਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਲੀਗ ਦੇ ਪ੍ਰਬੰਧਾਂ ਲਈ ਰੱਖੀ ਸਮੀਖਿਆ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀ ਕੀਤੀ। ਮੀਟੰਗ ਵਿੱਚ ਪਸ਼ੂ ਪਾਲਣ ਤੇ ਕਿਰਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਤੇ ਸੰਸਦ ਮੈਬਰ ਸ੍ਰੀ ਰਵਨੀਤ ਸਿੰਘ ਬਿੱਟੂ ਵੀ ਹਾਜ਼ਰ ਸਨ।

ਦਾਸਤਾਨ-ਏ-ਮੀਰੀ ਪੀਰੀ’ ਫਿਲਮ 2 ਨਵੰਬਰ ਨੂੰ ਰਿਲੀਜ਼

ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਡਾਂ ਦਾ ਪੱਧਰ ਉਪਰ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ ਜਿਨਾ ਦੀ ਅਗਵਾਈ ਸਦਕਾ ਪੰਜਾਬ ਵੱਲੋ ਕਾਰਗਾਰ ਖੇਡ ਨੀਤੀ ਬਣਾਈ ਗਈ ਹੈ। ਉਨਾ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ਦੀ ਮਾਂ ਖੇਡ ਦੀ ਪ੍ਰਫੁੱਲਤਾ ਲਈ ਵਚਨਬੱਧ ਹੈ ਅਤੇ ਇਸ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਕੋਸ਼ਿਸ਼ਾ ਕਰੇਗੀ। ਉਨਾ ਕਿਹਾ ਕਿ ਖੇਡ ਵਿਭਾਗ ਵੱਲੋ ਪ੍ਰਾਈਵੇਟ ਸਪਾਂਸਰਾਂ ਦੀ ਮੱਦਦ ਨਾਲ ਕਰਵਾਈ ਜਾ ਰਹੀ ਲੀਗ ਦਾ ਸਾਰਾ ਖਰਚਾ ਸਪਾਂਸਰਾਂ ਵੱਲੋਂ ਚੁੱਕਿਆ ਜਾਵੇਗਾ ਜਦੋ ਕਿ ਇਸ ਲਈ ਸਟੇਡੀਅਮ ਅਤੇ ਪ੍ਰਸ਼ਾਸਕੀ ਤੌਰ ‘ਤੇ ਬਾਕੀ ਹਰ ਤਰ•ਾਂ ਦੀ ਮੱਦਦ ਪੰਜਾਬ ਸਰਕਾਰ ਵੱਲੋ ਮੁਹੱਈਆ ਕਰਵਾਈ ਜਾਵੇਗੀ।

 

ਉਨਾ ਕਿਹਾ ਕਿ ਕਬੱਡੀ ਲੀਗ ਵਿੱਚ ਛੇ ਟੀਮਾਂ ਹਿੱਸਾ ਲੈਣਗੀਆਂ ਜਿਨਾ ਦੇ ਨਾਮ ਕੈਲੇਫੋਰਨੀਆ ਈਗਲਜ਼ (ਅਮਰੀਕਾ), ਮੈਪਲ ਲੀਫ (ਕੈਨੇਡਾ), ਸਿੰਘ ਵਾਰੀਅਰਜ਼ (ਪੰਜਾਬ), ਬਲੈਕ ਪੈਥਰਜ਼ (ਫਰਿਜ਼ਨੋ, ਅਮਰੀਕਾ), ਹਰਿਆਣਾ ਲਾਇਨਜ਼ (ਭਾਰਤ) ਤੇ ਦੋਆਬਾ ਵਾਰੀਅਰਜ਼ (ਅਮਰੀਕਾ) ਹਨ। ਉਨਾ ਕਿਹਾ ਕਿ ਲੀਗ ਵਿੱਚ ਹਰ ਟੀਮ ਦੂਜੀ ਟੀਮ ਨਾਲ ਦੋ-ਦੋ ਮੈਚ ਖੇਡੇਗੀ ਅਤੇ ਇਕ ਟੀਮ ਕੁੱਲ 10 ਮੈਚ ਖੇਡੇਗੀ।

ਖੇਡ ਮੰਤਰੀ ਨੇ ਮੈਚਾਂ ਦੇ ਸਥਾਨਾਂ ਦਾ ਹੋਰ ਵੇਰਵਾ ਦਿੰਦੇ ਹੋਏ ਦੱਸਿਆ ਕਿ ਜਲੰਧਰ ਵਿਖੇ 14 ਤੋ 21 ਅਕਤੂਬਰ ਤੱਕ ਉਦਘਾਟਨੀ ਸਮਾਰੋਹ ਤੇ ਲੀਗ ਮੈਚ, 24 ਤੋ 29 ਅਕਤੂਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਸਥਿਤ ਹਾਕੀ ਸਟੇਡੀਅਮ ਵਿਖੇ ਮੈਚ ਖੇਡੇ ਜਾਣਗੇ। 1 ਤੋ 3 ਨਵੰਬਰ ਤੱਕ ਮੁਹਾਲੀ ਵਿਖੇ ਫਾਈਨਲ ਤੇ ਸਮਾਪਤੀ ਸਮਾਰੋਹ ਸਮੇਤ ਹੋਰ ਮੈਚ ਖੇਡੇ ਜਾਣਗੇ।

ਸੂਬੇ ਵਿੱਚ 93344 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

 

ਉਨਾ ਕਿਹਾ ਕਿ ਮੁੱਖ ਮੰਤਰੀ ਜੀ ਦੇ ਚੀਫ ਪੈਟਰਨਸ਼ਿਪ ਹੇਠਾਂ ਜਿੱਥੇ ਸੂਬਾ ਪੱਧਰ ‘ਤੇ ਬਣਾਈ ਕਮੇਟੀ ਲੀਗ ਦੇ ਪ੍ਰਬੰਧ ਦੇਖ ਰਹੀ ਹੈ ਉਥੇ ਤਿੰਨੋ ਸਥਾਨਾਂ ‘ਤੇ ਜ਼ਿਲਾ ਪੱਧਰ ਦੀ ਕਮੇਟੀ ਬਣਾਈ ਗਈ ਹੈ। ਜਲੰਧਰ ਵਿਖੇ ਸੰਸਦ ਮੈਂਬਰ ਸ੍ਰੀ ਚੌਧਰੀ ਸੰਤੋਖ ਸਿੰਘ, ਲੁਧਿਆਣਾ ਵਿਖੇ ਸੰਸਦ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਤੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਮੁਹਾਲੀ ਵਿਖੇ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਹਨ ਜਿਸ ਵਿੱਚ ਸਥਾਨਕ ਵਿਧਾਇਕ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹਨ। ਇਹ ਕਮੇਟੀਆਂ ਲੀਗ ਦੀ ਸਫਲਤਾ ਲਈ ਕੰਮ ਕਰ ਰਹੀਆਂ ਹਨ।

ਰਾਣਾ ਸੋਢੀ ਨੇ ਇਸ ਲੀਗ ਦੀ ਸਪਾਂਸਰਸ਼ਿਪ ਕਰ ਰਹੇ ਟੁੱਟ ਬ੍ਰਦਰਜ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿੱਚ ਨਿੱਜੀ ਹੱਥਾ ਦੀ ਭਾਈਵਾਲੀ ਅਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਉਨਾ ਕਿਹਾ ਕਿ ਸਭ ਮਿਲ-ਜੁਲ ਕੇ ਹੀ ਖੇਡਾਂ ਦੀ ਉਨਤੀ ਲਈ ਕੰਮ ਕਰ ਸਕਦੇ ਹਨ।

ਮੀਟਿੰਗ ਵਿੱਚ ਸ੍ਰੀ ਫਤਹਿਜੰਗ ਸਿੰਘ ਬਾਜਵਾ, ਸ੍ਰੀ ਨਵਤੇਜ ਸਿੰਘ ਚੀਮਾ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਸੰਜੀਵ ਤਲਵਾੜ ਤੇ ਸ੍ਰੀ ਕੁਲਦੀਪ ਸਿੰਘ ਵੈਦ (ਸਾਰੇ ਵਿਧਾਇਕ), ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਖੇਡਾਂ ਸ੍ਰੀ ਸੰਜੇ ਕੁਮਾਰ ਤੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ, ਡੀ.ਜੀ.ਪੀ. ਸ੍ਰੀ ਹਰਦੀਪ ਸਿੰਘ ਢਿੱਲੋਂ, ਜਲੰਧਰ ਦੇ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸ੍ਰੀ ਡੀ.ਲਾਕੜਾ, ਲੁਧਿਆਣਾ ਦੇ ਕਮਿਸ਼ਨਰ ਸ੍ਰੀ ਪੀ.ਕੇ.ਸਿਨਹਾ ਮੁਹਾਲੀ ਦੇ ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ ਤੇ ਏ.ਡੀ.ਸੀ. ਸ੍ਰੀ ਚਰਨਦੇਵ ਸਿੰਘ ਮਾਨ, ਲੀਗ ਦੇ ਮੁੱਖ ਸਪਾਂਸਰ ਟੁੱਟ ਬ੍ਰਦਰਜ਼ ਸ੍ਰੀ ਯੋਗੇਸ਼ ਛਾਬੜਾ, ਲੀਗ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ, ਅਫਰੀਕਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ ਹਰੀਸ਼ ਕੁਮਾਰ ਸਿੰਘ, ਸ੍ਰੀ ਹਰਪ੍ਰੀਤ ਸਿੰਘ ਸੰਧੂ, ਸ੍ਰੀ ਕਰਤਾਰ ਸਿੰਘ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ.ਸੇਨੂੰ ਦੁੱਗਲ ਤੇ ਖੇਡ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਵੀ ਹਾਜ਼ਰ ਸਨ।

Tags
Show More

Leave a Reply

Your email address will not be published. Required fields are marked *