crimePUNJAB

in illegal relations death of ex sarpanch woman injured

ਨਾਜਇਜ਼ ਸਬੰਧਾਂ ਦੇ ਸ਼ੱਕ 'ਚ ਚੱਲੀ ਗੋਲੀ, ਸਾਬਕਾ ਸਰਪੰਚ ਦੀ ਮੌਤ, ਔਰਤ ਜ਼ਖ਼ਮੀ

ਨਾਜਇਜ਼ ਸਬੰਧਾਂ ਦੇ ਸ਼ੱਕ ‘ਚ ਚੱਲੀ ਗੋਲੀ, ਸਾਬਕਾ ਸਰਪੰਚ ਦੀ ਮੌਤ, ਔਰਤ ਜ਼ਖ਼ਮੀ

in  illegal relations death of ex sarpanch woman injured ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ ‘ਚ ਮੌਜੂਦਾ ਸਰਪੰਚ ਦੇ ਪਿਤਾ ਨੇ ਨੇੜਲੇ ਪਿੰਡ ਫਤੂਹੀ ਵਾਲਾ ਦੇ ਸਾਬਕਾ ਸਰਪੰਚ ਦੇ ਆਪਣੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਦੋਵਾਂ ਨੂੰ ਗੋਲੀ ਮਾਰ ਦਿੱਤੀ। ਇਸ ‘ਚ ਸਾਬਕਾ ਸਰਪੰਚ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਜਸਵਿੰਦਰ ਸਿੰਘ ਦੀ ਪਤਨੀ ਹਸਪਤਾਲ ‘ਚ ਜ਼ੇਰੇ ਇਲਾਜ ਹੈ।

in illegal relations death of ex sarpanch woman injured

ਦਰਅਸਲ ਸਰਪੰਚ ਦੇ ਪਿਤਾ ਜਸਵਿੰਦਰ ਸਿੰਘ ਨੇ ਖੁਦ ਹੀ ਫਤੂਹੀ ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਨੂੰ ਫੋਨ ਕਰਕੇ ਆਪਣੇ ਘਰ ਬੁਲਾਇਆ ਸੀ। ਅੱਜ ਸਵੇਰੇ 8 ਵਜੇ ਦੇ ਕਰੀਬ ਪਤੀ-ਪਤਨੀ ਦਾ ਝਗੜਾ ਸੁਲਝਾਉਣ ਆਏ ਹਰਜਿੰਦਰ ਸਿੰਘ ਦੇ ਘਰ ‘ਚ ਵੜਦਿਆਂ ਹੀ ਜਸਵਿੰਦਰ ਨੇ ਆਪਣੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ।ਗੋਲੀ ਲੱਗਣ ਨਾਲ ਹਰਜਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੱਥੋਂ ਤੱਕ ਕਿ ਜਸਵਿੰਦਰ ਸਿੰਘ ਨੇ ਇੱਕ ਗੋਲੀ ਆਪਣੀ ਪਤਨੀ ਗੁਰਦੀਪ ਕੌਰ ਦੇ ਮਾਰ ਦਿੱਤੀ। ਜ਼ਖਮੀ ਹਾਲਤ ‘ਚ ਗੁਰਦੀਪ ਕੌਰ ਨੂੰ ਲੰਬੀ ਦੇ ਸਰਕਾਰੀ ਹਸਪਤਾਲ ‘ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਨਾਜ਼ੁਕ ਹਾਲਤ ਦੇਖਦਿਆਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ।ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਸਵਿੰਦਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Tags
Show More

Leave a Reply

Your email address will not be published. Required fields are marked *