NATIONAL

Property worth Rs 637 crores confiscated in 5 countries of Nirav Modi

ਨੀਰਵ ਮੋਦੀ ਦੀ 5 ਦੇਸ਼ਾਂ ਵਿਚ 637 ਕਰੋੜ ਰੁਪਏ ਦੀ ਜਾਇਦਾਦ ਜ਼ਬਤ

Property worth Rs 637 crores confiscated in 5 countries of Nirav Modi   ਪੰਜਾਬ ਨੈਸ਼ਨਲ ਬੈਂਕ ਵਿਚ ਦੇਸ਼ ਦੇ ਸਭ ਤੋਂ ਵੱਡੇ ਬੈਂਕਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਮੁੱਖ ਮੁਲਜ਼ਮ ਨੀਰਵ ਮੋਦੀ ਦੇ ਖ਼ਿਲਾਫ਼ ਭਾਰਤ ਸਮੇਤ 5 ਦੇਸ਼ਾਂ ਵਿਚ ਵੱਡੀ ਕਾਰਵਾਈ ਕੀਤੀ ਹੈ। ਨੀਰਵ ਮੋਦੀ ਅਤੇ ਉਸ ਦੇ ਪਰਿਵਾਰ ਦੀ 637 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਏਜੰਸੀ ਨੇ ਕਿਹਾ ਕਿ ਪ੍ਰਾਪਰਟੀ, ਜੂਲਰੀ, ਫਲੈਟਸ ਅਤੇ ਬੈਕ ਬੈਲੇਂਸ ਨੂੰ ਭਾਰਤ, ਬ੍ਰਿਟੇਨ ਅਤੇ ਅਮਰੀਕਾ ਸਮੇਤ ਹੋਰ ਦੇਸ਼ਾਂ ਵਿਚ ਜ਼ਬਤ ਕੀਤਾ ਗਿਆ ਹੈ। ਅਜਿਹੇ ਬਹੁਤ ਘੱਟ ਮਾਮਲੇ ਹਨ ਜਿਨ੍ਹਾਂ ਵਿਚ ਭਾਰਤੀ ਏਜੰਸੀਆਂ ਨੇ ਵਿਦੇਸ਼ਾਂ ਵਿਚ ਅਪਰਾਧਕ ਮਾਮਲਿਆਂ ਵਿਚ ਜਾਇਦਾਦਾਂ ਨੂੰ ਜ਼ਬਤ ਕੀਤਾ ਹੈ।

 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ ਪਿੰਡਾਂ ਵਿੱਚ 8000 ਨੋਡਲ ਅਫਸਰ ਨਿਯੁਕਤ

ਪ੍ਰਿਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਦੇ ਤਹਿਤ ਈ.ਡੀ. ਨੇ ਅਮਰੀਕਾ ਦੇ ਨਿਊਯਾਰਕ ਵਿਚ ਨੀਰਵ ਮੋਦੀ ਦੀ 216 ਕਰੋੜ ਰੁਪਏ ਮੁੱਲ ਦੀ ਦੋ ਅਚਲ ਸੰਪਤੀ ਜ਼ਬਤ ਕੀਤੀ ਹੈ। ਏਜੰਸੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸੇ ਮਾਮਲੇ ਵਿਚ ਮਨੀ ਲਾਂਡਰਿੰਗ ਦੇ ਮੁਲਜ਼ਮ ਆਦਿਤਿਆ ਨਾਨਾਵਟੀ ਦੇ ਖ਼ਿਲਾਫ਼ ਇੰਟਰਪੋਲ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਅਰਬਪਤੀ ਜੂਲਰ ਨੀਰਵ ਮੋਦੀ ਅਤੇ ਉਸ ਦੇ ਮਾਮਾ ਮੇਹੁਲ ਚੋਕਸੀ ਨੇ ਪੀਐਨਬੀ ਵਿਚ ਕਰੀਬ 14 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਨੂੰ ਅੰਜਾਮ ਦਿੱਤਾ ਹੈ। ਘੁਟਾਲੇ ਦਾ ਪਰਦਾਫਾਸ਼ ਹੋਣ ਤੋਂ ਪਹਿਲਾਂ ਦੋਵੇ ਇਸ ਸਾਲ ਜਨਵਰੀ ਵਿਚ ਦੇਸ਼ ਛੱਡ ਕੇ ਫਰਾਰ ਹੋ ਗਏ ਸੀ।

Tags
Show More

Leave a Reply

Your email address will not be published. Required fields are marked *