PUNJAB

Punjab CM condoles death of veteran journalist Akhil Gautam

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਅਖਿਲ ਗੌਤਮ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਅਤੇ ਚੰਡੀਗੜ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਖਿਲ ਗੌਤਮ (70) ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਨਵੀ ਦਿੱਲੀ ਵਿਖੇ ਲੰਮੀ ਬਿਮਾਰੀ ਤੋ ਬਾਅਦ ਵਿਛੋੜਾ ਦੇ ਗਏ ਹਨ। Punjab CM condoles death of veteran journalist Akhil Gautam

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਖਿਲ ਗੌਤਮ ਨੂੰ ਇਕ ਵਧੀਆ ਪੱਤਰਕਾਰ ਦੱਸਿਆ ਜੋ ਹਮੇਸ਼ਾ ਹੀ ਪ੍ਰੈਸ ਦੀ ਆਜ਼ਾਦੀ ਦੇ ਕਾਜ਼ ਵਾਸਤੇ ਮੋਹਰੀ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ ਪੈਸ ਕੱਲਬ ਦੀ ਸਥਾਪਨਾ ਲਈ ਉਨਾ ਦੀਆਂ ਸ਼ਾਨਦਾਰ ਸੇਵਾਵਾਂ ਹਮੇਸ਼ਾਂ ਹੀ ਮੀਡੀਆ ਵੱਲੋ ਯਾਦ ਰੱਖੀਆਂ ਜਾਣਗੀਆਂ।

ਖਰਾਬ ਸਬਜ਼ੀਆਂ ਅਤੇ ਫ਼ਲਾਂ ਦੀ ਵਿਕਰੀ ਲਈ ਮੰਡੀ ਸੁਪਰਵਾਈਜਰਾਂ ਦੀ ਜਿੰਮੇਵਾਰੀ ਹੋਵੇਗੀ ਤੈਅ: ਪੰਨੂੰ

ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਇਸ ਸੰਕਟ ਦੀ ਘੜੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਇਸੇ ਦੌਰਾਨ ਹੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਨ ਨੇ ਵੀ ਅਖਿਲ ਗੌਤਮ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਨਾ ਦੇ ਦੇਹਾਂਤ ਨਾਲ ਪੱਤਰਕਾਰੀ ਵਿੱਚ ਇਕ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਿਆ ਜਾਣਾ ਬਹੁਤ ਮੁਸ਼ਕਿਲ ਹੈ। ਅਖਿਲ ਗੌਤਮ ਆਪਣੇ ਪਿਛੇ ਆਪਣੀ ਪਤਨੀ, ਇਕ ਪੁੱਤਰ ਅਤੇ ਇਕ ਧੀ ਨੂੰ ਛੱਡ ਗਏ ਹਨ

Tags
Show More

Leave a Reply

Your email address will not be published. Required fields are marked *