NATIONAL

ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਰਾਹੀ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਵੋਟਰਾਂ ਤੇ ਅਾਪਣਾ ੲਿਤਬਾਰ ਜਤਾੲਿਅਾ

ਅਕਾਲੀਆਂ ਦੀ ਹੈਟ੍ਰਿਕ 'ਤੇ ਹਰ ਪੰਜਾਬੀ ਬਣੇਗਾ ਭਲਵਾਨ

HAPPY GHEE 4 SAD

ਕਿਸਾਨਾਂ ਦੇ ਕਰਜ਼ੇ ਮਾਫ ਕਰਨ ਦੇ ਵਾਅਦੇ ਨਾਲ ਅਕਾਲੀਅਾਂ ਨੇ ਅਾਪਣਾ ਤੁਰੱਮ ਦਾ ਪੱਤਾ ਸਿੱਟਿਅਾ

Gurminder Singh Samad, p4punjab.com

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਸਾਰੇ ਵੋਟਰਾਂ ਨੂੰ ਖੁਸ਼ ਕਰਨ ਦੀ ਬਜਾੲੇ, ਗਰੀਬੀ ਰੇਖਾ ਦੇ ਹੇਠਾਂ ਰਹਿੰਦੇ ਲੋਕਾਂ ਲੲੀ ਰਿਅਾੲਿਤਾਂ ਦਾ ਅੈਲਾਨ ਕੀਤਾ, ਨਾਲ ਹੀ ਕਿਸਾਨਾਂ ਦੇ ਕਰਜ਼ੇ ਮਾਫ ਕਰਨ ਦਾ ਵਾਅਦਾ ਵੀ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਚੋਣ ਮੈਨੀਫੈਸਟੋ ਪੇਸ਼ ਕਰ ਦਿੱਤਾ ਹੈ। ਅਕਾਲੀ ਦਲ ਦੇ ਚੋਣ ਮੈਨੀਫੈਸਟੋ ਵਿੱਚ ਕਿਸਾਨਾਂ ਅਤੇ ਗਰੀਬਾਂ ਨੂੰ ਖਾਸ ਕਰਕੇ ਤਿਆਰ ਕੀਤਾ ਹੈ। ਗਰੀਬਾਂ ਨੂੰ ਰਿਆਇਤੀ ਦਰਾਂ ਉੱਤੇ ਘਿਓ, ਚੀਨੀ ਦੇਣ ਦਾ ਵੀ ਵਾਅਦਾ ਇਸ ਮੈਨੀਫੈਸਟੋ ਵਿੱਚ ਕੀਤਾ ਗਿਆ ਹੈ।

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਤੀਜੀ ਵਾਰ ਸਰਕਾਰ ਬਣਨ ਉਤੇ ਉਹ ਗਰੀਬਾਂ ਨੂੰ 25 ਰੁਪਏ ਕਿਲੋ ਦੇ ਹਿਸਾਬ ਨਾਲ ਦੇਸੀ ਘਿਓ ਦੇਣਗੇ। ਦੋ ਵਾਰੀ ਸੱਤਾ ਵਿੱਚ ਰਹਿਣ ਵਾਲਾ ਅਕਾਲੀ ਦਲ, ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀ ਘੱਟੋ ਘੱਟ ਕੀਮਤ ਉੱਤੇ ਪ੍ਰਤੀ ਕੁਇੰਟਲ ਇੱਕ ਸੌ ਰੁਪਏ ਦਾ ਬੋਨਸ ਰਾਜ ਸਰਕਾਰ ਦੇ ਖਜ਼ਾਨੇ ਵਿੱਚੋਂ ਦੇਣ ਦਾ ਵਾਅਦਾ ਕੀਤਾ ਹੈ।

ਇਸ ਦੇ ਨਾਲ ਕਿਸਾਨਾਂ ਨੂੰ ਦਸ ਘੰਟੇ ਬਿਜਲੀ ਸਪਲਾਈ ਦੇਣ ਦੇ ਨਾਲ ਟਿਊਬਵੈੱਲ ਕੁਨੈਕਸ਼ਨ ਦੇਣ ਦੀ ਹੱਦ ਖਤਮ ਕਰਨ ਦਾ ਵਾਅਦਾ ਵੀ ਕੀਤਾ ਹੈ। ਚੋਣ ਮਨੋਰਥ ਪੱਤਰ ਲੁਧਿਆਣਾ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤਾ। ਚੋਣਾਂ ਤੋਂ ਸਿਰਫ ਦਸ ਦਿਨ ਪਹਿਲਾਂ ਜਾਰੀ ਕੀਤੇ ਜਾ ਰਹੇ ਚੋਣ ਮਨੋਰਥ ਪੱਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਤੇ ਨਿਰਭਰ ਵੋਟ ਬੈਂਕ ਕਿਸਾਨਾਂ, ਨੌਜਵਾਨਾਂ ਅਤੇ ਕਮਜ਼ੋਰ ਵਰਗਾਂ ਦਾ ਵਿਸ਼ੇਸ਼ ਖਿਆਲ ਰੱਖਿਆ ਹੈ।

ਚੋਣ ਮਨੋਰਥ ਪੱਤਰ ਵਿੱਚ ਪਾਰਟੀ ਨੇ ਆਪਣੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕੀਤਾ ਹੈ। ਜਿਸ ਵਿੱਚ ਸਭ ਤੋਂ ਅਹਿਮ ਕਿਸਾਨਾਂ ਨੂੰ ਟਿਊਬਲ ਕੁਨੈਕਸ਼ਨ ਦੇਣਾ। ਪਾਰਟੀ ਅਨੁਸਾਰ ਡੇਢ ਲੱਖ ਕੁਨੈਕਸ਼ਨ ਕਿਸਾਨਾਂ ਨੂੰ ਦਿੱਤੇ ਗਏ।

ਇਸ ਗੱਲ ਨੂੰ ਅੱਗੇ ਲੈ ਕੇ ਜਾਂਦੇ ਹੋਏ ਅਕਾਲੀ ਦਲ ਹੁਣ ਵਾਅਦਾ ਕਰ ਰਿਹਾ ਹੈ ਕਿ ਜੇਕਰ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕੁਨੈਕਸ਼ਨ ਦੇਣ ਤੋਂ ਰੋਕ ਪੂਰੀ ਤਰ੍ਹਾਂ ਹਟਾ ਲਈ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਨੇ ਉਨ੍ਹਾਂ ਛੋਟੇ ਕਿਸਾਨਾਂ ਜਿਨ੍ਹਾਂ ਨੇ ਸਹਿਕਾਰੀ ਬੈਂਕ ਤੋਂ ਕਰਜ਼ਾ ਲਿਆ ਹੈ, ਦੇ ਕਰਜ਼ੇ ਮੁਆਫ਼ ਕਰਨ ਦਾ ਵੀ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਗਰੀਬਾਂ ਨੂੰ ਰਿਆਇਤੀ ਦਰਾਂ ਉੱਤੇ ਘਿਓ, ਚੀਨੀ ਦੇਣ ਦਾ ਵੀ ਵਾਅਦਾ ਕੀਤਾ ਹੈ।

Tags
Show More