DIASPORANATIONAL

ਕੈਪਟਨ ਨਿਤਿਸ਼ ਦੀ ਪਟਨਾ ਮੁਲਾਕਾਤ : ਦਸਮ ਪਿਤਾ ਦੇ ਜਨਮ ਦਿਵਸ ਪ੍ਰਬੰਧਾਂ ਨੂੰ ਯਾਦਗਾਰੀ ਬਨਾਉਣ ਦਾ ਧੰਨਵਾਦ ਕੀਤਾ

One Minute Read

Image may contain: 3 people, people sitting and indoor

Geo Political Lunch

ਨੀਤੀਸ਼ ਕੁਮਾਰ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਜਸ਼ਨਾਂ ‘ਤੇ ਅਦਭੁਤ ਪ੍ਰਬੰਧ, 

H.S. Kanwal, New Delhi, p4punjab.com

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲੰਚ ‘ਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨਾਲ ਗੈਰ ਰਸਮੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ‘ਤੇ ਜਸ਼ਨਾਂ ਲਈ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਨੂੰ ਲੈ ਕੇ ਧੰਨਵਾਦ ਕੀਤਾ।

ਕੈਪਟਨ ਅਮਰਿੰਦਰ ਦਸ਼ਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਇਤਿਹਾਸਿਕ ਮੌਕੇ ‘ਤੇ ਹਿੱਸਾ ਲੈਣ ਲਈ ਪਟਨਾ ਪਹੁੰਚੇ ਸਨ। ਜਿਥੇ ਉਨ੍ਹਾਂ ਨੇ ਸ੍ਰੀ ਪਟਨਾ ਸਾਹਿਬ ਵਿਖੇ ਪਵਿੱਤਰ ਤਖਤ ਸ੍ਰੀ ਹਰਮੰਦਿਰ ਸਾਹਿਬ ‘ਚ ਅਰਦਾਸ ਕਰਨ ਤੋਂ ਬਾਅਦ ਏ.ਆਈ.ਸੀ.ਸੀ ਪੰਜਾਬ ਮਾਮਲਿਆਂ ਦੀ ਇੰਚਾਰਜ਼ ਆਸ਼ਾ ਕੁਮਾਰੀ ਸਮੇਤ ਨੀਤੀ ਨਾਲ ਮੁਲਾਕਾਤ ਕੀਤੀ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਲੰਚ ‘ਤੇ ਅਸੀਂ ਸਿਰਫ ਗੈਰ ਰਸਮੀ ਗੱਲਬਾਤ ਕੀਤੀ। ਮੀਟਿੰਗ ਨੂੰ ਲੈ ਕੇ ਕੋਈ ਸਿਆਸੀ ਏਜੰਡਾ ਨਹੀਂ ਸੀ ਤੇ ਬਿਹਾਰ ਦੇ ਮੁੱਖ ਮੰਤਰੀ ਨੇ ਸਿਰਫ ਉਨ੍ਹਾਂ ਪ੍ਰਤੀ ਸਨਮਾਨ ਪ੍ਰਗਟ ਕਰਦਿਆਂ, ਉਨ੍ਹਾਂ ਨੂੰ ਲੰਚ ਲਈ ਸੱਦਿਆ ਸੀ।

ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਦੋਨਾਂ ਆਗੂਆਂ ‘ਚ ਬਹੁਤ ਸਾਰੇ ਵਿਸ਼ਿਆਂ ਉਪਰ ਗੈਰ ਰਸਮੀ ਗੱਲਬਾਤ ਹੋਈ, ਉਨ੍ਹਾਂ ਨੇ ਦੋਨਾਂ ਸੂਬਿਆਂ ਦੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਨੀਤੀਸ਼ ਕੁਮਾਰ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਜਸ਼ਨਾਂ ‘ਤੇ ਅਦਭੁਤ ਪ੍ਰਬੰਧ ਕੀਤੇ ਗਏ ਹਨ ਅਤੇ ਅਜਿਹੇ ਪੰਜਾਬ ‘ਚ ਵੀ ਨਹੀਂ ਦਿੱਖਦੇ।

ਨੀਤੀਸ਼ ਨੇ ਕਿਹਾ ਕਿ ਸ੍ਰੀ ਪਟਨਾ ਸਾਹਿਬ ਸਿੱਖ ਸਮੁਦਾਅ ਲਈ ਮੱਕੇ ਦੀ ਤਰ੍ਹਾਂ ਹੈ ਅਤੇ ਹਰ ਸਾਲ ਇਥੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਇਸਨੂੰ ਵਿਕਸਿਤ ਕਰਨਾ ਅਤੇ ਪ੍ਰਬੰਧਾਂ ਨੂੰ ਬਣਾਏ ਰੱਖਣਾ ਮਹੱਤਵਪੂਰਨ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਬਿਹਾਰ ‘ਚ ਕਾਂਗਰਸ ਤੇ ਨੀਤੀਸ਼ ਦੀ ਜਨਤਾ ਦਲ ਯੂਨਾਈਟਿਡ ਦਾ ਗਠਜੋੜ ਚੰਗਾ ਕੰਮ ਕਰ ਰਿਹਾ ਹੈ ਅਤੇ ਦੋਨਾਂ ਪਾਰਟੀਆਂ ਨੂੰ ਇਕ ਦੂਜੇ ਤੋਂ ਬਹੁਤ ਕੁਝ ਸਿੱਖਣ ਨੂੰ ਮਿੱਲਿਆ ਹੈ।

Tags
Show More