NATIONAL

ਪਾਣੀਆਂ ਦੀ ਰਾਜਨੀਤੀ ਦਾ ਨਵਾਂ ਨਾਅਰਾ “ਪਾਣੀ ਬਚਾਓ, ਪੰਜਾਬ ਬਚਾਓ” – ਅਕਾਲੀ ਦਲ ਬਾਦਲ

SYL Connection

16 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਬੁਲਇਆ ਗਿਆ ਹੈ

Raj Vashisht, Chandigarh, p4punjab.com

ਕਦੇ ਇਹ ਪੰਜਾਬ ਲਈ ਭਾਗਾਂ ਵਾਲੀ ਗੱਲ ਦੀ ਕਿ ਇਸ ਧਰਤੀ ਦਾ ਨਾਮ ਪੰਜ ਦਰਿਆਵਾਂ ਦੀ ਧਰਤੀ ਕਰਕੇ ਪੰਜਾਬ ਪਿਆ, ਪਰ ਇਹੋ ਦਰਿਆ, ਇਸ ਧਰਤੀ ਲਈ ਰਾਜਨੀਤੀ ਦਾ ਸਬੱਬ ਬਣ ਕੇ ਰਹਿ ਗਏ। ਸਤਲੁਜ ਯਮੁਨਾ ਲਿੰਕ ਨਹਿਰ ਦੀਆਂ ਅਕਾਲ ਦਲ ਵਲੋਂ ਸਿਆਸਤ ਲਈ ਭਰੇ ਕਿਨਾਰਿਆਂ ਨੂੰ ਸੁਪਰੀਮ ਕੋਰਟ ਨੇ ਖ਼ੋਰ ਦਿੱਤਾ ਹੈ।

ਸੁਪਰੀਮ ਕੋਰਟ ਵਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਪੰਜਾਬ ਖਿਲਾਫ ਫੈਸਲਾ ਸੁਣਾਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਮੁੱਦੇ ‘ਤੇ ਪੰਜਾਬ ਸਰਕਾਰ ਵਲੋਂ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ ਗਈ, ਜਿਸ ਵਿਚ 16 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਲਿਆ ਗਿਆ।

ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ( Parkash Singh Badal) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਨਹੀਂ ਹੈ, ਇਸ ਲਈ ਪੰਜਾਬ ਦਾ ਪਾਣੀ ਬਾਹਰ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਪਹਿਲਾ ਹੱਕ ਪੰਜਾਬੀਆਂ ਦਾ ਹੈ ਅਤੇ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਇਸ ਦੌਰਾਨ ਬਾਦਲ ਨੇ ਸਰਕਾਰ ਵਲੋਂ ਅਸਤੀਫਾ ਦੇਣ ਤੋਂ ਇਨਕਾਰ ਕਰਦੇ ਹੋਏ ਲੋਕਤਾਂਤਰਿਕ ਅਤੇ ਸ਼ਾਂਤੀ ਨਾਲ ਪਾਣੀਆਂ ਦੇ ਮੁੱਦੇ ਦੀ ਲੜਾਈ ਲੜਣ ਦੀ ਗੱਲ ਆਖੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਨੇ ਕਿਹਾ ਕਿ 8 ਦਸੰਬਰ ਨੂੰ ਮੋਗਾ ਵਿਚ ਸਰਕਾਰ ਵਲੋਂ ‘ਪਾਣੀ ਬਚਾਓ, ਪੰਜਾਬ ਬਚਾਓ’ ਦੇ ਨਾਂ ਦਾ ਸੰਮੇਲਨ ਕਰਵਾਇਆ ਜਾਵੇਗਾ। ਸੁਖਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦਾ ਸਖਤ ਵਿਰੋਧ ਕਰੇਗੀ। ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ਕੋਈ ਨਹਿਰ ਨਹੀਂ ਬਣੇਗੀ ਅਤੇ ਨਾ ਹੀ ਪੰਜਾਬ ਦਾ ਪਾਣੀ ਬਾਹਰ ਜਾਣ ਦਿੱਤਾ ਜਾਵੇਗਾ।

Tags
Show More