NATIONALPunjab

10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਕੀਤੇ ਜਾਣ ਵਾਲੇ ਸਰਬੱਤ ਖਾਲਸਾ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ

ਰਬੱਤ ਖਾਲਸਾ ਕੁਨੈਕਸ਼ਨ

ਅਗਲੀਆਂ ਵਿਚਾਰਾਂ ਲਈ ਸਿੱਖ ਸਗੰਤਾਂ ਨੂੰ 10 ਨਵੰਬਰ ਨੂੰ ਰਾਜਸਥਾਨ ਦੇ ਬੁੱਢਾ ਜੌਹੜ ਵਿੱਖੇ ਪੁੱਜ ਦੀ ਅਪੀਲ

Sharma, Bathinda, p4punjab.com

ਸਰਬੱਤ ਖ਼ਾਲਸਾ ਨੂੰ ਪ੍ਰਗਟ ਕਰਨ ਲੱਗੇ ਹੋਏ ਅਕਾਲੀ ਦਲ ਅਮ੍ਰਿਤਸਰ ਦੇ ਆਗੂਆਂ ਨੂੰ ਇਹ ਗੱਲ ਬਹੁਤ ਦੇਰ ਬਾਦ ਸਮਝ ਆਈ ਕਿ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪੰਜਾਬ ਦੀ ਧਰਤੀ ਤੇ ਉਨ੍ਹਾਂ ਦੀ ਸਰਕਾਰ ਰਹਿੰਦਿਆਂ,ਕਦੇ ਵੀ ਸਿੱਖ ਸੰਗਤ ਨੂੰ ਦੋਬਾਰਾ ਇਕੱਠਾ ਨ੍ਹੀਂ ਹੋਣ ਦੇਣਾ, ਕਿਉਂਕਿ ਇਸ ਦਾ ਖ਼ਮਿਆਜ਼ਾ ਉਹ ਪਹਿਲਾਂ ਹੀ ਭੁਗਤ ਚੁੱਕੇ ਹਨ। ਦੂਸਰਾ ਕਿਰਪਾਲ ਸਿੰਘ ਬਡੂੰਗਰ ਦੇ ਸ਼੍ਰਪੋਮਣੀਕਮੇਟੀ ਦੇ ਪ੍ਰਧਾਨ ਬਣ ਜਾਣ ਤੋਂ ਬਾਦ ਅਕਾਲੀ ਦਲ ਅਮ੍ਰਿਤਸਰ ਨੂੰ ਛੱਡਕੇ ਬਾਕੀ ਸਾਰੀਆਂ ਧਿਰਾਂ ਨਾਲ ਗੱਲਬਾਤ ਕਰਨ ਦਾ ਸਿਲਸਿਲਾ ਸ਼ੁਰੂਕਲਰਨ ਦੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ।

ਸਰਕਾਰ ਵਲੋਂ ਲਗਾਈ ਅਣਐਲਾਨੀ ਪਾਬੰਦੀ ਤੇ ਵੱਡੀ ਗਿਣਤੀ ‘ਚ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ ਨੂੰ ਦੇਖਦਿਆਂ ਸਰਬੱਤ ਖਾਲਸਾ ਵਲੋਂ ਤਖਤ ਸ੍ਰੀ ਦਮਦਮਾ ਸਾਬਿਹ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਦਾਦੂਵਾਲ ਵਲੋਂ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਕੀਤੇ ਜਾਣ ਵਾਲੇ ਸਰਬੱਤ ਖਾਲਸਾ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਅਗਲੀਆਂ ਵਿਚਾਰਾਂ ਲਈ ਸਿੱਖ ਸਗੰਤਾਂ ਨੂੰ ਇਸੇ ਦਿਨ ਰਾਜਸਥਾਨ ਦੇ ਬੁੱਢਾ ਜੌਹੜ ਵਿੱਖੇ ਪੁੱਜ ਦੀ ਅਪੀਲ ਕੀਤੀ ਹੈ।

ਜਾਣਕਾਰੀ ਦਿੰਦਿਆਂ ਦਾਦੂਵਾਲ ਨੇ ਕਿਹਾ ਕਿ ਸਰਬੱਤ ਦੇ ਭਲੇ ਤੇ ਬਰਗਾੜੀ ਸਮੇਤ ਹੋਰਨਾਂ ਥਾਵਾਂ ‘ਤੇ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਸੂਤਰਧਾਰਾਂ ਨੂੰ ਬਣਦੀ ਸਜ਼ਾ ਦਿਵਾਉਣ ਲਈ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਸਰਬੱਤ ਖਾਲਸਾ ਬੁਲਾਇਆ ਗਿਆ ਸੀ, ਜਿਸ ‘ਤੇ ਆਪਣੇ ਆਪ ਨੂੰ ਪੰਥਕ ਕਹਾਉਂਦੀ ਪੰਜਾਬ ਦੀ ਅਕਾਲੀ ਸਰਕਾਰ ਨੇ ਸਿੱਖ ਵਿਰੋਧੀਆਂ ਨੂੰ ਖੁਸ਼ ਕਰਨ ਲਈ ਪਾਬੰਦੀ ਲਗਾ ਦਿੱਤੀ ਹੈ ਤੇ ਕੌਮ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪੇ ਭਾਈ ਧਿਆਨ ਸਿੰਘ ਮੰਡ ਸਮੇਤ ਹਜ਼ਾਰਾਂ ਸਿੱਖ ਆਗੂਆਂ ਤੇ ਕਾਰਕੁੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ‘ਤੇ ਸੀ. ਆਰ. ਪੀ. ਐੱਫ. ਤੇ ਕੇਂਦਰੀ ਬਲਾਂ ਦੀ ਤਾਇਨਾਤੀ ਕਰਕੇ ਸਿੱਖਾਂ ਦੇ ਖੂਨ ਦੀ ਹੋਲੀ ਖੇਡਣ ਦੀ ਵਿਉਂਤਬੰਦੀ ਬਣਾ ਲਈ ਗਈ ਹੈ। ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਤੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਸਲਾਹ ਅਨੁਸਾਰ 10 ਨਵੰਬਰ ਦਾ ਤਲਵੰਡੀ ਸਾਬੋ ਵਿਖੇ ਹੋਣ ਵਾਲਾ ਸਰਬੱਤ ਖਾਲਸਾ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਕਤ ਫੈਸਲਾ ਅਮਰ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਕੀਤਾ ਗਿਆ ਹੈ।

maxresdefault

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਰਬੱਤ ਖਾਲਸਾ ਕਰਾਉਣ ਦੀ ਮਨਜ਼ੂਰੀ ਮੰਗਣ ਵਾਲੀ ਪਟੀਸ਼ਨ ਹਾਈਕੋਰਟ ‘ਚੋਂ ਵਾਪਸ ਲੈ ਲਈ ਹੈ। ਪਟੀਸ਼ਨ ਵਾਪਸ ਲੈਣ ਤੋਂ ਬਾਅਦ ਹਾਈਕੋਰਟ ਨੇ ਪੁੱਛਿਆ ਕਿ ਮਨਜ਼ੂਰੀ ਦੀ ਕੀ ਲੋੜ ਹੈ। ਜ਼ਿਕਰਯੋਗ ਹੈ ਕਿ ਸਿੱਖ ਜੱਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਤਲਵੰਡੀ ਸਾਬੋ ਵਿਖੇ 10 ਨਵੰਬਰ ਨੂੰ ਪ੍ਰਸਤਾਵਿਤ ਸਰੱਬਤ ਖਾਲਸਾ ਦੀ ਇਜਾਜ਼ਤ ਲਈ ਸਿਮਰਨਜੀਤ ਸਿੰਘ ਮਾਨ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਟੀਸ਼ਨ ‘ਚ ਪ੍ਰਸ਼ਾਸਨ ‘ਤੇ ਆਨਾਕਾਨੀ ਕਰਨ ਦਾ ਦੋਸ਼ ਲਾਇਆ ਗਿਆ ਸੀ।

ਐਡਵੋਕੇਟ ਰੰਜਨ ਲਖਨਪਾਲ ਦੇ ਮਾਧਿਅਮ ਰਾਹੀਂ ਮਾਨ ਨੇ ਪਟੀਸ਼ਨ ‘ਚ ਕਿਹਾ ਸੀ ਕਿ ਅਕਾਲੀ ਦਲ (ਅ) ਸਰਬੱਤ ਖਾਲਸਾ ਕਰਾਉਣਾ ਜਾ ਰਿਹਾ ਹੈ। ਤਲਵੰਡੀ ਸਾਬੋ ‘ਚ 35 ਏਕੜ ਜ਼ਮੀਨ ‘ਤੇ ਬਠਿੰਡਾ ਜੇਲ ਪ੍ਰਸ਼ਾਸਨ ਅਤੇ ਐੱਸ. ਐੱਸ. ਪੀ. ਨੂੰ ਚਿੱਠੀ ਲਿਖ ਕੇ ਮਨਜ਼ੂਰੀ ਮੰਗੀ ਗਈ ਸੀ ਪਰ ਹੁਣ ਤੱਕ ਸਿਰਫ ਇਹੀ ਦੱਸਿਆ ਜਾ ਰਿਹਾ ਹੈ ਕਿ ਮਾਮਲੇ ‘ਚ ਪ੍ਰਸ਼ਾਸਨਿਕ ਕਾਰਵਾਈ ਜਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਉਂਕਿ ਵਿਧਾਨ ਸਭਾ ਚੋਣਾਂ ਨੇੜੇ ਹਨ, ਇਸ ਲਈ ਜਾਣ ਬੁੱਝ ਕੇ ਸਰਬੱਤ ਖਾਲਸਾ ਕਰਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ।

Tags
Show More