SPORTS

23 male & female players honored prize Rs 15.55 crore

23 ਖਿਡਾਰੀਆਂ ਅਤੇ ਖਿਡਾਰਨਾਂ ਨੂੰ 155 ਕਰੋੜ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ

ਪੰਜਾਬ ਸਰਕਾਰ ਇਸ ਸਾਲ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾ ਅਤੇ ਜਕਾਰਤਾ ਵਿਖੇ ਹੋਈਆਂ ਏਸ਼ੀਆਈ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ 11 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸਟੇਟ ਐਵਾਰਡ ਅਤੇ ਨਗਦ ਈਨਾਮ ਦੀ ਰਾਸ਼ੀ ਨਾਲ ਸਨਮਾਨਤ ਕਰੇਗੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਕਤ ਦੋਵੇ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ 23 ਖਿਡਾਰੀਆਂ ਅਤੇ ਖਿਡਾਰਨਾਂ ਨੂੰ 155 ਕਰੋੜ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕਰਨਗੇ। ਇਹ ਖੁਲਾਸਾ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ ਹੈ। ਰਾਸ਼ਟਰਮੰਡਲ ਖੇਡਾ ਵਿੱਚ ਪੰਜਾਬ ਦੇ ਖਿਡਾਰੀਆਂ ਨੇ 2 ਸੋਨੇ, 3 ਚਾਂਦੀ ਤੇ 3 ਕਾਂਸੀ ਦੇ ਤਗਮੇ ਅਤੇ ਏਸ਼ੀਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 3 ਸੋਨੇ, 2 ਚਾਂਦੀ ਤੇ 2 ਕਾਂਸੀ ਦੇ ਤਗਮੇ ਜਿੱਤੇ ਸਨ।

ਖੁਸ਼ੀ ਕਪੂਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ

ਰਾਣਾ ਸੋਢੀ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਹਾਲ ਹੀ ਵਿੱਚ ਪੰਜਾਬ ਕੈਬਨਿਟ ਵੱਲੋਂ ਨਵੀ ਖੇਡ ਨੀਤੀ ਨੂੰ ਹਰੀ ਝੰਡੀ ਦਿੱਤੀ ਗਈ । ਉਹਨਾ ਕਿਹਾ ਕਿ ਨਵੀ ਖੇਡ ਨੀਤੀ ਅਨੁਸਾਰ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਅਤੇ ਜਕਾਰਤਾ ਵਿਖੇ ਹੋਈਆ ਏਸ਼ੀਆਈ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਹੁਣ 3 ਗੁਣਾ ਵਧੀ ਹੋਈ ਈਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

23 male & female players honored prize Rs 15.55 crore

ਉਹਨਾ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ,ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂ ਨੂੰ ਕ੍ਰਮਵਾਰ 75 ਲੱਖ, 50 ਲੱਖ ਤੇ 40 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂ ਨੂੰ ਕ੍ਰਮਵਾਰ 1 ਕਰੋੜ, 75 ਲੱਖ ਤੇ 50 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਹਨਾ ਕਿਹਾ ਕਿ ਸਾਡਾ ਨਿਸ਼ਾਨਾ 2020 ਦੀਆਂ ਟੋਕੀਓ ਓਲੰਪਿੰਕ ਖੇਡਾਂ ਹਨ ਅਤੇ ਨਵੀਂ ਖੇਡ ਨੀਤੀ ਦੇ ਚੰਗੇ ਸਿੱਟੇ ਜਲਦ ਸਾਹਮਣੇ ਆਉਣਗੇ।

ਭਵਿੱਖ ਵਿੱਚ ਕੋਈ ਵੀ ਅਣਅਧਿਕਾਤ ਕਲੋਨੀ ਨਿਯਮਤ ਨਹੀਂ ਕੀਤੀ ਜਾਵੇਗੀ : ਤ੍ਰਿਪਤ ਬਾਜਵਾ

ਖੇਡ ਮੰਤਰੀ ਨੇ ਭਲਕੇ ਦੇ ਸਮਾਗਮ ਵਿੱਚ ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆ ਦੇ ਵੇਰਵੇ ਦਿੰਦੇ ਦੱਸਿਆ ਇਹ ਰਾਸ਼ਟਰਮੰਡਲ ਖੇਡਾਂ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਅਤੇ ਏਸ਼ੀਆਈ ਖੇਡਾਂ ਵਿੱਚ ਇੱਕ ਕਾਂਸੇ ਦਾ ਤਗਮਾ ਜੇਤੂ ਨਿਸ਼ਾਨੇਬਾਜ ਹਿਨਾ ਸਿੱਧੂ, ਰਾਸ਼ਟਰਮੰਡਲ ਖੇਡਾਂ ਵਿੱਚ ਹੀ ਸੋਨ ਤਗਮਾ ਜੇਤੂ ਬੈਡਮਿੰਟਨ ਖਿਡਾਰੀ ਪਰਨਵ ਚੋਪੜਾ, ਚਾਂਦੀ ਦਾ ਤਗਮਾ ਜੇਤੂ ਨੀਸ਼ਾਨੇਬਾਜ ਅੰਜੁਮ ਮੋਦਗਿੱਲ ਤੇ ਵੇਟਲਿਫਟਰ ਪ੍ਰਦੀਪ ਸਿੰਘ ਅਤੇ ਕਾਂਸੇ ਦਾ ਤਗਮਾ ਜੇਤੂ ਅਥਲੀਟ ਨਵਜੀਤ ਕੌਰ ਢਿੱਲੋਂ ਤੇ ਵੇਟਲਿਫਟਰ ਵਿਕਾਸ ਠਾਕੁਰ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਏਸ਼ੀਆਈ ਖੇਡਾਂ ਵਿੱਚ ਸੋਨੇ ਦਾ ਤਗਮਾ ਜੇਤੂ ਅਥਲੀਟ ਤਜਿੰਦਰਪਾਲ ਸਿੰਘ ਤੂਰ ਤੇ ਅਰਪਿੰਦਰ ਸਿੰਘ ਅਤੇ ਰੋਇੰਗ ਖਿਡਾਰੀ ਸਵਰਨ ਸਿੰਘ ਵਿਰਕ ਤੇ ਸੁਖਮੀਤ ਸਿੰਘ, ਚਾਂਦੀ ਦਾ ਤਗਮਾ ਜੇਤੂ ਕਬੱਡੀ ਖਿਡਾਰਨ ਰਣਦੀਪ ਕੌਰ ਖਹਿਰਾ, ਹਾਕੀ ਖਿਡਾਰਨ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਕਾਂਸੇ ਦਾ ਤਗਮਾ ਜੇਤੂ ਰੋਇੰਗ ਖਿਡਾਰੀ ਭਗਵਾਨ ਸਿੰਘ ਅਤੇ ਪੁਰਸ਼ ਹਾਕੀ ਟੀਮ ਵਿੱਚ ਸ਼ਾਮਲ ਪੰਜਾਬ ਦੇ 9 ਖਿਡਾਰੀਆਂ ਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਕ੍ਰਿਸ਼ਨ ਪਾਠਕ ਤੇ ਦਿਲਪ੍ਰੀਤ ਸਿੰਘ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

Tags
Show More

Leave a Reply

Your email address will not be published. Required fields are marked *