SPORTS

ਮਹਾਰਾਜਾ ਰਣਜੀਤ ਸਿੰਘ ਅਵਾਰਡ ਲਈ 82 ਖਿਡਾਰੀਆਂ ਦੇ ਨਾਵਾਂ ਨੂੰ ਪ੍ਰਵਾਨਗੀ: ਅਮਰਿੰਦਰ

ਮਹਾਰਾਜਾ ਰਣਜੀਤ ਸਿੰਘ ਅਵਾਰਡ ਲਈ 82 ਖਿਡਾਰੀਆਂ ਦੇ ਨਾਵਾਂ ਨੂੰ ਪ੍ਰਵਾਨਗੀ: ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਭ ਤੋਂ ਵੱਡੇ ਖੇਡ ਸਨਮਾਨ ਮਹਾਰਾਜਾ ਰਣਜੀਤ ਸਿੰਘ ਅਵਾਰਡ ਲਈ 82 ਖਿਡਾਰੀਆਂ ਦੇ ਨਾਵਾਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨਾਂ ਨੇ ਇਸ ਸੂਚੀ ਵਿੱਚ ਸੂਬੇ ਦੇ 12 ਪਦਮ ਸ਼੍ਰੀ, ਅਰਜੁਨਾ ਅਤੇ ਰਾਜੀਵ ਗਾਂਧੀ ਖੇਲ ਰਤਨ ਅਵਾਰਡੀਆਂ ਦੇ ਨਾਂ ਪ੍ਰਸਤਾਵ ਵਿੱਚ ਸ਼ਾਮਲ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਨੇ ਪਿਛਲੀ ਸ਼ਾਮ ਇਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਲਿਆ। ਉਨਾਂ ਨੇ 2011 ਤੋਂ ਪਿਛਲੇ ਅੱਠ ਸਾਲ ਦੇ ਬੈਕਲਾਗ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸ ਅਵਾਰਡ ਵਿੱਚ ਮਹਾਰਾਜਾ ਰਣਜੀਤ ਸਿੰਘ ਟਰਾਫੀ ਦੇ ਨਾਲ 2 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ। ਇਸ ਟਰਾਫੀ ਵਿੱਚ ਮਹਾਰਾਜਾ ਰਣਜੀਤ ਸਿੰਘ ਇਕ ਘੋੜੇ ਉੱਪਰ ਯੋਧੇ ਦੀ ਵਰਦੀ ਵਿੱਚ ਬੈਠੇ ਹੋਏ ਦਿਖਾਈ ਦਿੰਦੇ ਹਨ। Approval 82 name for Maharaja Ranjit Singh award: Amarinder

ਕੈਪਟਨ ਅਮਰਿੰਦਰ ਸਿੰਘ ਨੇ ਖੇਡ ਮੰਤਰੀ ਨੂੰ ਖੇਡ ਯੂਨੀਵਰਸਿਟੀ ਸਥਾਪਤ ਕਰਨ ਵਾਸਤੇ ਰੂਪ-ਰੇਖਾ ਦੀ ਤਿਆਰੀ ‘ਚ ਤੇਜ਼ੀ ਲਿਆਉਣ ਅਤੇ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਇਸ ਦੀ ਪ੍ਰਗਤੀ ਦਾ ਨਿਯਮਿਤ ਤੌਰ ‘ਤੇ ਜਾਇਜ਼ਾ ਲੈਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਮੋਹਾਲੀ ਵਿਖੇ 31 ਮਾਰਚ ਨੂੰ ਵਿਭਾਗ ਵੱਲੋਂ ਆਯੋਜਿਤ ਕਰਾਈ ਜਾ ਰਹੀ ਮੈਰਾਥਨ ਨੂੰ ਝੰਡੀ ਦੇਣ ਲਈ ਵੀ ਸਹਿਮਤੀ ਦੇ ਦਿੱਤੀ ਹੈ।

ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਖੇਡ ਪ੍ਰਾਪਤੀਆਂ ਲਈ ਦੇਸ਼ ਦਾ ਮਾਣ ਵਧਾਉਣ ਲਈ ਹਮੇਸ਼ਾ ਮੋਹਰੀ ਰਹਿਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਭਰੋਸਾ ਹੈ ਕਿ ਸੂਬੇ ਦੇ ਅਥਲੀਟ ਆਉਂਦੀਆਂ ਟੋਕੀਓ ਉਲਿੰਪਿਕ ਵਿੱਚ ਬਹੁਤ ਸਾਰੇ ਨਾਮਨੇ ਖੱਟਣਗੇ। ਖੇਡ ਸੱਭਿਆਚਾਰ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਬੁਨਿਆਦੀ ਢਾਂਚੇ ਦੇ ਉਥਾਨ ਨਾਲ ਸੂਬੇ ਵਿੱਚ ਸਥਾਪਿਤ ਕੀਤਾ ਗਿਆ ਈਕੋਸਿਸਟਮ ਇਸ ਖਿੱਤੇ ਵਿੱਚ ਨਵੇਂ ਉੱਭਰ ਰਹੇ ਖਿਡਾਰੀਆਂ ਦੇ ਹੁਨਰ ਨੂੰ ਉੱਚਾ ਚੁੱਕਣ ਲਈ ਸਹਾਈ ਹੋਵੇਗਾ।

 

ਸੂਬੇ ਦੀ ਨਵੀਂ ਖੇਡ ਨੀਤੀ ਉੱਭਰ ਰਹੇ ਖਿਡਾਰੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਯੋਗਦਾਨ ਪਾਵੇਗੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਇਸ ਅਵਾਰਡ ਲਈ ਸੂਬੇ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਨੁਮਾਇੰਦਗੀ ਕਰਨ ਵਾਲੇ ਖਿਡਾਰੀ ਹੀ ਸਮਰੱਥ ਹਨ। ਸਿਰਫ਼ ਪਬਲਿਕ ਸੈਕਟਰ ਅੰਡਰਟੇਕਿੰਗ/ਸਰਵਿਸ ਇੰਪਲਾਈਜ਼ ਮਾਮਲਿਆਂ ਵਿੱਚ ਹੀ ਛੋਟ ਹੈ ਜੋ ਰਾਸ਼ਟਰੀ ਮੁਕਾਬਲਿਆਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਿੱਚ ਅਸਮਰੱਥ ਹਨ।

ਖੁਰਾਕ ਸੁਰੱਖਿਆ ਟੀਮਾਂ ਵੱਲੋਂ ਤਿੰਨ ਮਹੀਨਿਆਂ ਵਿੱਚ ਤਿੰਨ ਹਜ਼ਾਰ ਥਾਈਂ ਛਾਪੇ

Tags
Show More

Leave a Reply

Your email address will not be published. Required fields are marked *

Close