NATIONALPunjab

Capt Amarinder seeks special package for Punjab from PM

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ

Capt Amarinder seeks special package for Punjab from PMਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ ਜੋ ਕਿ ਪਿਛਲੀ ਸੂਬਾ ਸਰਕਾਰ ਨੇ ਸੂਬਾ ਤੇ ਕੇਂਦਰ ਸਰਕਾਰ ਵਿਚਕਾਰ ਨਿਪਟਾਉਣ ਦੀ ਥਾਂ ਗਲਤ ਰੂਪ ਵਿਚ ਆਪਣੇ ਸਿਰ ਲੈ ਲਿਆ ਸੀ। ਮੁਖ ਮੰਤਰੀ ਨੇ ਇਹ ਮੁਦਾ ਅਜ ਪ੍ਰਧਾਨ ਮੰਤਰੀ ਨਾਲ ਹੋਈ ਇਕ ਮੀਟਿੰਗ ਦੌਰਾਨ ਉਠਾਇਆ। 31000 ਕਰੋੜ ਰੁਪਏ ਦੀ ਰਾਸ਼ੀ ਵਿਚ 12 ਹਜ਼ਾਰ ਕਰੋੜ ਰੁਪਏ ਮੂਲ ਰਕਮ ਅਤੇ 19000 ਕਰੋੜ ਰੁਪਏ ਵਿਆਜ ਹੋਣ ਦੀ ਗਲ ਕਰਦੇ ਹੋਏ ਮੁਖ ਮੰਤਰੀ ਨੇ ਕਿਹਾ ਕਿ 2003-2004 ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਲਈ ਸੂਬਾ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਨਾਲ ਇਹ ਰਾਸ਼ੀ ਸਬੰਧਤ ਹੈ ਜਿਸ ਦੇ ਖਾਤਿਆਂ ਨੂੰ ਨਿਪਟਾਇਆ ਨਹੀਂ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਮੁਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਉਹ ਇਹ ਮੁਦਾ ਉਠਾਉਂਦੇ ਆ ਰਹੇ ਹਨ। ਇਸ ਵੇਲੇ ਇਹ ਮੁਦਾ ਕੇਂਦਰੀ ਵਿਤ ਮੰਤਰਾਲੇ ਕੋਲ ਫੈਸਲੇ ਲਈ ਲੰਬਿਤ ਪਿਆ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਗੇ ਕਿਹਾ ਕਿ ਸੂਬਾ ਪਹਿਲਾਂ ਹੀ 324 ਕਰੋੜ ਰੁਪਏ ਦੇ ਸਾਲਾਨਾ ਵਿਆਜ ਦੇ ਭੁਗਤਾਨ ਦੀ ਦੇਣਦਾਰੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੁੱਲ ਭੁਗਤਾਨ 65000 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਇਹ ਬੋਝ ਸੂਬੇ ਲਈ ਪੂਰੀ ਤਰ੍ਹਾਂ ਨਾ ਸਹਾਰਨ ਯੋਗ ਹੈ। ਮੁਖ ਮੰਤਰੀ ਨੇ ਪੰਜਾਬ ਦੇ ਸਰਹਦੀ ਇਲਾਕੇ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਦੁਹਰਾਈ ਕਿਉਂਕਿ ਪੰਜਾਬ ਨਾਲ ਲੱਗਦੀ ਅੰਤਰਰਾਸ਼ਟਰੀ ਸਰਹਦ ਬਹੁਤ ਜ਼ਿਆਦਾ ਸਰਗਰਮ ਹੈ ਅਤੇ ਇਸ ਖੇਤਰ ਵਿਚ ਸੰਘਣੀ ਵਸੋਂ ਹੈ। ਮੁਖ ਮੰਤਰੀ ਨੇ ਸਰਹਦੀ ਇਲਾਕਾ ਵਿਕਾਸ ਫੰਡ ਦੀ ਵੰਡ ਬਾਰੇ ਮਾਪਦੰਡ ਪੰਜਾਬ ਦੇ ਹਕ ਵਿਚ ਨਾ ਹੋਣ ਦੀ ਗਲ ਆਖੀ ਅਤੇ ਉਨ੍ਹਾਂ ਨੇ ਇਸ ਸਬੰਧ ਵਿਚ ਤਰੁੱਟੀਆਂ ਦੂਰ ਕਰਨ ਲਈ ਮੋਦੀ ਨੂੰ ਬੇਨਤੀ ਕੀਤੀ।

Capt Amarinder seeks special package for Punjab from PM

 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ

ਕੈਪਟਨ ਅਮਰਿੰਦਰ ਸਿੰਘ ਨੇ ਨਵੰਬਰ, 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਕੇਂਦਰੀ ਵਿਤੀ ਸਹਾਇਤਾ ਲਈ ਵੀ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ। ਉਨ੍ਹਾਂ ਦਸਿਆ ਕਿ ਇਸ ਸਬੰਧੀ ਯਾਦ ਪਤਰ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੂੰ ਭੇਜਿਆ ਜਾ ਚੁਕਾ ਹੈ ਜਿਸ ਵਿੱਚ 2145 ਕਰੋੜ ਰੁਪਏ ਦੀ ਵਿਤੀ ਸਹਾਇਤਾ ਦੀ ਮੰਗ ਕੀਤੀ ਹੈ। ਇਸ ਵਿਚ ਪਹਿਲੇ ਗੁਰੂ ਦੀ ਯਾਦ ਵਿਚ ਕੁਝ ਸਮਰਪਿਤ ਰਾਸ਼ਟਰੀ ਪ੍ਰੋਜੈਕਟਾਂ ਦੀ ਮੰਗ ਕੀਤੀ ਗਈ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਯਾਦਗਾਰੀ ਸਮਾਗਮ ਲਈ ਕੌਮੀ ਪੱਧਰ ’ਤੇ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਦੇ 100 ਵਰ੍ਹੇ ਪੂਰੇ ਹੋਣ ’ਤੇ 13 ਅਪ੍ਰੈਲ, 2019 ਨੂੰ ਅਮ੍ਰਿੰਤਸਰ ਵਿਖੇ ਇਸ ਦਿਹਾੜੇ ਨੂੰ ਮਨਾਏ ਜਾਣ ਅਤੇ ਜਲ੍ਹਿਆਂਵਾਲਾ ਬਾਗ਼ ਟਰੱਸਟ ਦੇ ਚੇਅਰਮੈਨ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਸ੍ਰੀ ਮੋਦੀ ਨੂੰ ਇਸ ਯਾਦਗਾਰ ਦੇ ਆਲੇ-ਦੁਆਲੇ ਦੀਆਂ ਥਾਵਾਂ ਅਤੇ ਅਮ੍ਰਿੰਤਸਰ ਵਿੱਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 100 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਪਾਸੋਂ ਮੰਗ ਕੀਤੀ ਕਿ ਕੇਂਦਰੀ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਨੂੰ ਇਸ ਮੰਤਵ ਲਈ ਸੂਬੇ ਦੀ ਲੋੜੀਂਦੀ ਸਹਾਇਤਾ ਕਰਨ ਬਾਰੇ ਹਦਾਇਤ ਕੀਤੀ ਜਾਵੇ। ਮ੍ਯੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਕੋਲ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕੌਮੀ ਖੇਤੀ ਕਰਜ਼ਾ ਸਕੀਮ ਲਈ ਮੰਗ ਨੂੰ ਦੁਹਰਾਉਂਦਿਆਂ ਰਾਸ਼ਟਰੀਯ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ 100 ਫੀਸਦੀ ਕੇਂਦਰੀ ਫੰਡ ਮੁਹੱਈਆ ਕਰਵਾਉਣ ਲਈ ਵੀ ਆਖਿਆ।

Tags
Show More