Punjab

CAPT ASK CULTURAL AFFAIRS DEPT FINALISE BUST

ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਰਤਸਰ ਵਿੱਚ ਜਨਰਲ ਐਲਾਰਡ ਦਾ ਬੁੱਤ ਸਥਾਪਤ ਕਰਨ ਲਈ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਰੂਪ-ਰੇਖਾ ਉਲੀਕਣ ਲਈ ਆਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਘੋੜ ਸਵਾਰ ਸੈਨਾ ‘ਫੌਜ-ਏ-ਖਾਸ’ ਦੇ ਮੁਖੀ ਫਰੈਕੋਇਸ ਐਲਾਰਡ ਦਾ ਬੁੱਤ ਅੰਮਿ੍ਤਸਰ ਵਿੱਚ ਸਥਾਪਤ ਕਰਨ ਲਈ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਰੂਪ-ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਇਹ ਹਦਾਇਤਾਂ ਸੈਟ-ਟ੍ਰੋਪੇਜ਼ ਦੇ ਡਿਪਟੀ ਮੇਅਰ ਦੇ ਹੈਨਰੀ ਪ੍ਰੀਵੋਸਟ ਐਲਾਰਡ ਜੋ ਜਨਰਲ ਫਰੈਕੋਇਸ ਐਲਾਰਡ ਦੇ ਪਰਿਵਾਰ ਵਿੱਚੋ ਹਨ, ਦੀ ਅਗਵਾਈ ਵਿੱਚ ਇਕ ਵਫ਼ਦ ਨਾਲ ਮੁਲਾਕਾਤ ਦੌਰਾਨ ਦਿੱਤੀਆ। ਦੱਸਣਯੋਗ ਹੈ ਕਿ ਹੈਨਰੀ ਐਲਾਰਡ, ਜਨਰਲ ਐਲਾਰਡ ਦੀ ਚੌਥੀ ਪੀੜੀ ਵਿੱਚੋ ਹਨ।
 ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮਰਹੂਮ ਜਨਰਲ ਐਲਾਰਡ ਦੀ ਬਹਾਦਰੀ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਵਿੱਚ ਸਹਾਈ ਹੋਵੇਗਾ। ਉਨਾਂ ਕਿਹਾ ਕਿ ਇਹ ਬੁੱਤ ਮਹਾਨ ਫੌਜੀ ਰਣਨੀਤੀਕਾਰ ਨੂੰ ਸ਼ਰਧਾਂਜਲੀ ਹੋਵੇਗਾ ਅਤੇ ਫਰਾਂਸ ਅਤੇ ਭਾਰਤ ਦੇ ਨਾਲ-ਨਾਲ ਸੇਂਟ-ਟ੍ਰੋਪੇਜ਼ ਅਤੇ ਪੰਜਾਬ ਦਰਮਿਆਨ ਮੋਹ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।
ਵਫ਼ਦ ਨੇ ਮੁੱਖ ਮੰਤਰੀ ਨੂੰ ਅਗਲੇ ਸਾਲ ਜੂਨ ਮਹੀਨੇ ਵਿੱਚ ਸੇਂਟ-ਟ੍ਰੋਪੇਜ਼ ਵਿਖੇ ਭਾਰਤ-ਫਰਾਂਸ ਫੌਜੀ ਇਤਿਹਾਸ ਦੀ ਅਮੀਰ ਵਿਰਾਸਤ ਦੇ ਪਾਸਾਰ ਲਈ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸੱਦੇ ਲਈ ਵਫ਼ਦ ਦਾ ਧੰਨਵਾਦ ਕਰਦਿਆਂ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰੁਝੇਵੇ ਹੋਣ ਕਾਰਨ ਸ਼ਾਮਲ ਹੋਣ ਤੋ ਅਸਮਰਥਾ ਜ਼ਾਹਰ ਕੀਤੀ।
 ਵਫ਼ਦ ਦੀ ਅਪੀਲ ਪ੍ਰਤੀ ਹੁੰਗਾਰਾ ਭਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਲਾਨਾ ਸਮਾਗਮ ਦੇ ਰਸਮੀ ਐਲਾਨ ਲਈ ਇਸ ਸਾਲ ਦਸੰਬਰ ਮਹੀਨੇ ’ਚ ਦਿੱਲੀ ਵਿਖੇ ਹੋਣ ਵਾਲੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ।
ਇਹ ਜ਼ਿਕਰਯੋਗ ਹੈ ਕਿ ਦੋਵੇਂ ਪਾਸੇ ਸਦਭਾਵਨਾ, ਸਨੇਹ ਅਤੇ ਦੋਸਤਾਨਾ ਭਾਵਨਾ ਨੂੰ ਉਤਸ਼ਾਹਤ ਕਰਨ ਲਈ ਸਾਲ 2016 ਵਿੱਚ ਜਨਰਲ ਐਲਾਰਡ ਦੇ ਜਨਮ ਸਥਾਨ ਸੇਂਟ-ਟ੍ਰੋਪੇਜ਼ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ ਸੀ। ਇਸ ਮੌਕੇ ਮੁੱਖ ਮੰਤਰੀ ਨਾਲ ਉਨਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਹਾਜ਼ਰ ਸਨ।
Tags
Show More