Punjab

ਅਜੌਕੇ ਸਮੇਂ ‘ਚ ਚੁਣੌਤੀਆਂ ਦਾ ਸਮਾਧਾਨ ਗੁਰੂ ਸਾਹਿਬ ਦੀ ਫਿਲਾਸਾਫੀ ਨਾਲ ਸੰਭਵ : ਭਾਈ ਗੋਬਿੰਦ ਸਿੰਘ ਲੋਂਗੋਵਾਲ

ਬੁੱਧਜੀਵੀ ਵਰਗ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਸੈਮੀਨਾਰਾਂ ਦਾ ਹਿੱਸਾ ਬਣਨ ਦਾ ਸੱਦਾ

ਸੰਗਰੂਰ 20 ਜੁਲਾਈ (ਬਾਵਾ, ਰਾਮਾ) –

550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਕਰਵਾਏ ਜਾਣ ਵਾਲੇ ਸੈਮੀਨਾਰਾਂ ਦੇ ਸਬੰਧ ‘ਚ ਬੁੱਧੀਜੀਵੀ ਵਰਗ ਦੀ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ‘ਚ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਕੀਤੀ ਗਈ।

ਇਕੱਤਰਤਾ ਦੌਰਾਨ ਗਠਿਤ ਸਬ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਗੁਰਮੀਤ ਸਿੰਘ ਬੂਹ, ਮੈਂਬਰ ਬੀਬੀ ਹਰਜਿੰਦਰ ਕੌਰ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ ਲਾਂਡਰਾ, ਸਹਾ. ਡਾਇਰੈਕਟਰ (ਸਕੂਲਾਂ) ਬੀਬੀ ਸਤਵੰਤ ਕੌਰ ਤੋਂ ਇਲਾਵਾ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਅੰਤ੍ਰਿਗ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਮੀਤ ਸਕੱਤਰ ਸਿਮਰਜੀਤ ਸਿੰਘ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇਜਰ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬੁੱਧੀਜੀਵੀ ਵਰਗ ਦੀ ਇਕੱਤਰਤਾ
ਸ਼੍ਰੋਮਣੀ ਕਮੇਟੀ ਸੈਮੀਨਾਰ ਰਾਹੀਂ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਫਲਸਫੇ ਨੂੰ ਅਮਲੀਜਾਮਾ ਪਹਿਨਾਵੇਗੀ : ਭਾਈ ਲੌਂਗੋਵਾਲ

ਬੁੱਧਜੀਵੀ ਵਰਗ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸੈਮੀਨਾਰ ਰਾਹੀਂ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਫਲਸਫੇ ਨੂੰ ਅਮਲੀਜਾਮਾ ਪਹਿਨਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜੌਕੇ ਸਮੇਂ ‘ਚ ਚੁਣੌਤੀਆਂ ਦਾ ਸਮਾਧਾਨ ਗੁਰੂ ਸਾਹਿਬ ਦੀ ਫਿਲਾਸਫੀ ਨਾਲ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਸੰਸਾਰ ਅੰਦਰ ਮਨੁੱਖਤਾ ਅੱਗੇ ਗੰਭੀਰ ਚੁਣੋਤੀਆਂ ਦਾ ਉਭਾਰ ਅਤੇ ਸ਼ਬਦ ਗੁਰੂ ਦੇ ਆਸਰੇ ਨਾਲ ਦੁਨੀਆ ਦੀ ਹਰ ਸਮੱਸਿਆ ਦਾ ਹੱਲ ਹੋ ਸਕਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੋਂਗੋਵਾਲ ਨੇ ਬੁੱਧਜੀਵੀ ਵਰਗ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਸੈਮੀਨਾਰਾਂ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਕਮੇਟੀ ਆਪਣੇ ਪੱਧਰ ‘ਤੇ ਕਾਰਜਾਂ ‘ਚ ਲੱਗੀ ਹੋਈ ਹੈ, ਉਥੇ ਹੀ ਬੁੱਧਜੀਵੀ ਵਰਗ ਨੂੰ ਆਪੋ-ਆਪਣੇ ਪੱਧਰ ‘ਤੇ ਗੁਰੂ ਸਾਹਿਬ ਦੀ ਵਿਚਾਰਧਾਰਾ, ਸਿਧਾਂਤ ਅਤੇ ਉਪਦੇਸ਼ ਨੂੰ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪ੍ਰਕਾਸ਼ ਪੁਰਬ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਸੰਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਇਆ ਜਾ ਸਕੇ।

ਇਸ ਉਪਰੰਤ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ‘ਚ ਗਠਿਤ ਸਬ ਕਮੇਟੀ ਦੀ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਮੈਂਬਰਾਂ ਨਾਲ ਦੀਰਘ ਵਿਚਾਰਾਂ ਕਰਨ ਤੋਂ ਬਾਅਦ ਸੈਮੀਨਾਰਾਂ ਦਾ ਤਰੀਕਾਂ ਦਾ ਐਲਾਨ ਅਗਲੀ ਇਕੱਤਰਤਾ ‘ਚ ਕਰਨ ਦਾ ਫੈਸਲਾ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾ. ਗੁਰਨਾਮ ਸਿੰਘ, ਡਾਇਰੈਕਟਰ ਡਾ. ਚਮਕੌਰ ਸਿੰਘ, ਡਾ. ਪਰਮਵੀਰ ਸਿੰਘ, ਮੈਂਬਰ ਸੰਤਾ ਸਿੰਘ ਉਮੇਦਪੁਰੀ, ਮੈਂਬਰ ਜੈਪਾਲ ਸਿੰਘ ਮੰਡੀਆਂ ਤੋਂ ਇਲਾਵਾ ਅਕਾਊਟੈਂਟ ਹਰਵਿੰਦਰ ਸਿੰਘ ਚੰਗਾਲ, ਤਖ਼ਤਪਾਲ ਸਿੰਘ ਆਦਿ ਹਾਜ਼ਰ ਸਨ।

ਐਫ ਸੀ ਆਈ ਮੁਲਾਜਮਾਂ ਦੀਆਂ ਤਨਖਾਹਾਂ ਵਿਚ ਹੋਵੇਗਾ ਚੌਖਾ ਵਾਧਾ

Show More