NATIONAL

Eliminating Smog: Delhi Government offered Free Bus travel

ਮੋਦੀ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਪੰਜਾਬ ਤੇ ਹਰਿਆਣਾ ਦੀ ਸਬਸਿਡੀ ਦੀ ਮੰਗ ਨੂੰ ਠੁਕਰਾ ਦਿੱਤਾ ਹੈ

Eliminating Smog: Delhi Government offered Free Bus travel:  ਦਿੱਲੀ ਦੇ ਪ੍ਰਦੂਸ਼ਣ ਤੋਂ ਨਿਜਾਤ ਦਿਵਾਉਣ ਲਈ ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਿੱਲੀ ਸਰਕਾਰ ਨੇ ਪੰਜ ਦਿਨਾਂ ਤੱਕ ਔਡ – ਈਵਨ ਫਾਰਮੂਲਾ ਲਾਗੂ ਕੀਤਾ ਸੀ। ਹੁਣ ਉਸ ਨੂੰ ਕਾਮਯਾਬ ਬਣਾਉਣ ਲਈ ਸਰਕਾਰ ਨੇ ਡੀਟੀਸੀ ਬੱਸਾਂ ‘ਚ ਮੁਫਤ ਸਫ਼ਰ ਕਰਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਦੇ ਇਸ ਫੈਸਲੇ ਦਾ ਸਿੱਧਾ ਮਤਲਬ ਇਹ ਹੈ ਕਿ ਤੁਸੀਂ ਦਿੱਲੀ ‘ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਬੱਸ ਦਾ ਸਫਰ ਮੁਫਤ ਕਰ ਸਕਦੇ ਹੋ। ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਇਸ ਹਾਲਤ ਤੱਕ ਪੁੱਜ ਚੁੱਕਿਆ ਹੈ ਕਿ ਲੋਕ ਕਾਫੀ ਪ੍ਰੇਸ਼ਾਨ ਹਨ।

Eliminating Smog: Delhi Government offered Free Bus travel ਦਿੱਲੀ ਵਿੱਚ ਜ਼ਹਿਰੀਲੀ ਹਵਾ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋਇਆ ਪਿਆ ਹੈ। ਲੋਕਾਂ ਨੂੰ ਥੋੜ੍ਹੇ ਸਮੇਂ ਲਈ ਖੁੱਲ੍ਹ ਕੇ ਸਾਹ ਲੈਣਾ ਨਸੀਬ ਨਹੀਂ ਹੋ ਰਿਹਾ ਤੇ ਅੱਖਾਂ ਵਿੱਚ ਜਲਣ ਮਹਿਸੂਸ ਹੋ ਰਹੀ ਹੈ। ਸਮੌਗ ਦੇ ਇਸ ਹਮਲੇ ਤੋਂ ਬਾਅਦ ਸ਼ਹਿਰ ਦੇ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ ਤੇ ਕਿਸੇ ਵੀ ਕਿਸਮ ਦੇ ਨਿਰਮਾਣ ‘ਤੇ ਰੋਕ ਲਾ ਦਿੱਤੀ ਹੈ।

ਦਿੱਲੀ ਵਿੱਚ ਜ਼ਹਿਰੀਲੀ ਹਵਾ ਤੋਂ ਪ੍ਰੇਸ਼ਾਨੀ ਦਾ ਮਾਮਲਾ ਕਿੰਨਾ ਸੰਗੀਨ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕੌਮੀ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਤੇ ਦਿੱਲੀ ਉੱਚ ਅਦਾਲਤ ਨੇ ਵੱਖ-ਵੱਖ ਸਰਕਾਰਾਂ ਤੇ ਸੰਸਥਾਵਾਂ ਨੂੰ ਖੂਬ ਝਾੜ ਪਾਈ ਹੈ।

ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਪੰਜਾਬ ਤੇ ਹਰਿਆਣਾ ਵੱਲੋਂ ਕੀਤੀ ਜਾ ਰਹੀ ਫ਼ਸਲਾਂ ਦੀ ਰਹਿੰਦ ਖੂਹੰਦ ਸੰਭਾਲਣ ਲਈ ਸਬਸਿਡੀ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਫ਼ਸਲਾਂ ਦਾ ਫੋਕਟ ਸੰਭਾਲਣ ਲਈ ਯੋਗ ਮੁਆਵਜ਼ਾ ਦੇਣ ਲਈ ਅਰਜ਼ੋਈ ਕੀਤੀ ਸੀ।

Eliminating Smog: Delhi Government offered Free Bus travel ਇਸ ਦੌਰਾਨ, ਕੇਂਦਰੀ ਵਾਤਾਵਰਨ ਮੰਤਰੀ ਮਹੇਸ਼ ਸ਼ਰਮਾ ਨੇ ਦਿੱਲੀ ਤੇ ਗੁਆਂਢੀ ਇਲਾਕਿਆਂ ਵਿੱਚ ਵਧੇ ਹੋਏ ਪ੍ਰਦੂਸ਼ਣ ਪੱਧਰ ਨੂੰ ਕਾਬੂ ਵਿੱਚ ਕਰਨ ਲਈ ਦਿੱਲੀ ਸਰਕਾਰ ਵੱਲੋਂ 13 ਨਵੰਬਰ ਤੋਂ ਲਾਗੂ ਪੁਰਾਣੀ ਟਾਂਕ-ਜਿਸਤ ਸਕੀਮ ਨੂੰ ਤੁਗਲਕੀ ਫੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਿਨਾਂ ਤਿਆਰੀ ਤੋਂ ਕਦਮ ਚੁੱਕਿਆ ਹੈ ਕਿਉਂਕਿ ਲੋਕ ਲਈ ਕੋਈ ਬਦਲਵੀਂ ਸੁਵਿਧਾ ਨਹੀਂ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ‘ਚ ਪੰਜ ਦਿਨਾਂ ਲਈ ਓਡ ਈਵਨ ਲਾਗੂ ਕੀਤਾ ਗਿਆ ਹੈ।

ਵਾਤਾਵਰਨ ਮਾਹਰਾਂ ਦੀ ਮੰਨੀਏ ਤਾਂ ਹੱਦੋਂ ਵੱਧ ਵਾਹਨ ਪ੍ਰਦੂਸ਼ਣ, ਉਸਾਰੀ ਕਾਰਨ ਤੇ ਸੜਕਾਂ ‘ਤੇ ਉੱਡਦੀ ਧੂੜ ਅਤੇ ਸਨਅਤੀ ਪ੍ਰਦੂਸ਼ਣ ਆਦਿ ਦਿੱਲੀ ਦੀ ਹਵਾ ਨੂੰ ਪਲੀਤ ਕਰਨ ਦੇ ਪ੍ਰਮੁੱਖ ਕਾਰਨ ਹਨ।

Tags
Show More