Punjab

ਆਸ਼ੂ ‘ਤੇ ਐਕਸ਼ਨ ਕਰਵਾਉਣ ਲਈ ਹਾਈਕੋਰਟ ਜਾਣਗੇ :ਖਹਿਰਾ

ਆਸ਼ੂ 'ਤੇ ਐਕਸ਼ਨ ਕਰਵਾਉਣ ਲਈ ਹਾਈਕੋਰਟ ਜਾਣਗੇ :ਖਹਿਰਾ

ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ‘ਤੇ ਵੱਡਾ ਹਮਲਾ ਕਰਦਿਆਂ ਦਾਗ਼ੀ ਮੰਤਰੀ ਦਾ ਬਚਾਅ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ। ਲੁਧਿਆਣਾ ਦੇ ਆਰਕੇ ਬਿਲਡਰ ਮਾਮਲੇ ਵਿੱਚ ਸੁਖਪਾਲ ਖਹਿਰਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਜਾਂਚ ਰਿਪੋਰਟਾਂ ਲੈ ਕੇ ਮੀਡੀਆ ਸਾਹਮਣੇ ਆਏ ਤੇ ਮਾਮਲੇ ਨੂੰ ਅਦਾਲਤ ਵਿੱਚ ਲਿਜਾਣ ਦੀ ਗੱਲ ਵੀ ਕਹੀ। High court to go for action on Ashu: Khaira

ਖਹਿਰਾ ਨੇ ਕਿਹਾ ਕਿ ਲੁਧਿਆਣਾ ਦੇ ਡੀਐਸਪੀ ਬਲਵਿੰਦਰ ਸਿੰਘ ਵੱਲੋਂ ਇਸ ਮਾਮਲੇ ਦੀ ਪੜਤਾਲ ਕਰ ਤਿਆਰ ਕੀਤੀ ਰਿਪੋਰਟ ਨੂੰ ਕੈਪਟਨ ਸਰਕਾਰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਡੀਐਸਪੀ ਨੇ ਪੰਜਾਬ ਪੁਲਿਸ ਮੁਖੀ ਕੋਲ ਸ਼ਿਕਾਇਤ ਭੇਜੀ ਹੈ ਕਿ ਆਸ਼ੂ ਉਨ੍ਹਾਂ ਨੂੰ ਧਮਕੀਆਂ ਦੇ ਰਿਹਾ ਹੈ। ਪਰ ਇਸ ‘ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਡੀਐਸਪੀ ਵੱਲੋਂ ਡੀਜੀਪੀ ਨੂੰ ਲਿਖੀ ਚਿੱਠੀ ਵੀ ਆਪਣੇ ਕੋਲ ਹੋਣ ਦਾ ਦਾਅਵਾ ਕੀਤਾ।

ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਮੰਤਰੀ ਵਿਰੁੱਧ ਐਕਸ਼ਨ ਨਾ ਲਿਆ ਤਾਂ ਉਹ ਜਲਦ ਹਾਈਕੋਰਟ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਭਾਰਤ ਭੂਸ਼ਣ ਆਸ਼ੂ ‘ਤੇ ਐਕਸ਼ਨ ਵਾਸਤੇ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਵੀ ਲਿਖੀ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਜ਼ਮੀਨ ਦੀ ਵਪਾਰਕ ਜ਼ਮੀਨ ਨੂੰ ਰਿਹਾਇਸ਼ੀ ਕਾਲੋਨੀ ‘ਚ ਕਥਿਤ ਮਿਲੀਭੁਗਤ ਨਾਲ ਬਦਲਣ ਦੇ ਇਲਜ਼ਾਮ ਹਨ।

ਲੜਕੀ ਉਤੋਂ ਦੀ ਲੰਘੀ ਮੈਟਰੋ, ਹੋਇਆ ਬਚਾਅ

Tags
Show More

Leave a Reply

Your email address will not be published. Required fields are marked *