NATIONALPunjab

On 3 November Delhi’s Jantar Mantar announces to protest

3 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਧਰਨੇ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੀ ਕੱਲ ਦੇਰ ਰਾਤ ਤੱਕ ਚੱਲੀ ਕੋਰ ਕਮੇਟੀ ਦੀ ਮੀਟਿੰਗ ਜਿਸ ਦੀ ਪ੍ਰਧਾਨਗੀ ਦਲ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੀਤੀ ਨੇ ਨਵੰਬਰ 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ ਹੋਏ ਵਹਿਸ਼ੀਆਨਾ ਕਤਲੇਆਮ ਉਪਰ ਗੰਭੀਰ ਚਰਚਾ ਕਰਦੇ ਹੋਏ ਪੀੜਤ ਪਰਿਵਾਰਾਂ ਨੂੰ ਹਾਲੇ ਤੱਕ ਇਨਸਾਫ ਨਾ ਮਿਲਣ ਉਪਰ ਗਹਿਰੀ ਚਿੰਤਾ ਅਤੇ ਰੋਹ ਦਾ ਪ੍ਰਗਟਾਵਾ ਕਰਦੇ ਹੋਏ ਇਹ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋ ਸੰਗਤ ਦੇ ਸਹਿਯੋਗ ਦੇ ਨਾਲ 1 ਨਵੰਬਰ ਨੂੰ ਤਖਤ ਸਹਿਬਾਨਾਂ ਉਪਰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਦਿਵਸ ਕਰਵਾਏ ਜਾਣਗੇ।

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਹਿਬਾਨ ਵੱਡੀ ਗਿਣਤੀ ਵਿੱਚ ਸਾਰੇ ਤਖਤ ਸਹਿਬਾਨਾਂ ਉਪਰ ਇਸ ਅਰਦਾਸ ਦਿਵਸ ਵਿੱਚ ਸ਼ਮੂਲੀਅਤ ਕਰਨਗੇ ਅਤੇ ਸੰਗਤ ਨੂੰ ਵੀ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਨਗੇ।

ਮੇਸੀ ਸੱਜੇ ਹੱਥ ‘ਚ ਫ੍ਰੈਕਚਰ ਕਾਰਨ ਤਿੰਨ ਹਫਤੇ ਤਕ ਮੈਦਾਨ ਤੋ ਦੂਰ ਰਹਿਣਗੇ

 

ਅੱਜ ਪਾਰਟੀ ਦੇ ਮੁੱਖ ਦਫਤਰ ਤੋ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋ ਇਲਾਵਾ 3 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਸਵੇਰੇ 11 ਵਜੇ ਤੋ ਲੈ ਕੇ ਦੁਪਿਹਰ 2 ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ  ਜਿਸ ਦੀ ਅਗਵਾਈ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਰੋਸ ਧਰਨੇ ਵਿੱਚ ਪਾਰਟੀ ਦੇ ਸਾਰੇ ਮੈਬਰ ਪਾਰਲੀਮੈਂਟ, ਵਿਧਾਇਕ, ਸਾਬਕਾ ਮੈਬਰ ਪਾਰਲੀਮੈਟ, ਸਾਬਕਾ ਵਿਧਾਇਕ, ਜਿਲਾ ਜਥੇਦਾਰ ਸਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੀ ਜਥੇਬੰਦੀ ਦੇ ਅਹੁਦੇਦਾਰ ਸਹਿਬਾਨ ਅਤੇ ਹੋਰ ਸਰਗਰਮ ਆਗੂ ਹਿੱਸਾ ਲੈਣਗੇ।

Tags
Show More