DIASPORANATIONALPunjab

PAKISTAN PRINTING GURU GRANTH SAHIB ਪਾਕਿਸਤਾਨ ਵਿਚ ਗੁਰੂ ਗ੍ਰੰਥ ਸਾਹਿਬ ਦੀ ਛਪਾੲੀ

ਗ਼ੈਰ ਸਿੱਖ ਲੈ ਰਹੇ ਨੇ ਸਿੱਖੀ ਦੇ ਵੱਡੇ ਫੈਸਲੇ

Team p4punjab.com

ਪਾਕਿਸਤਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇਸ਼ ਵਿੱਚ ਹੀ ਛਪਾਈ ਕਰਨ ਦਾ ਐਲਾਨ ਕੀਤਾ ਹੈ। ਪਾਕਿਸਤਾਨ ਨੇ ਇਹ ਕਦਮ ਸ੍ਰੀ ਗੁਰੂ ਗ੍ਰੰਥ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਦੇ ਮਕਸਦ ਨਾਲ ਚੁੱਕਿਆ ਹੈ। ਔਕਾਫ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਸਿੱਦੀਕੀ ਓਲ ਫਾਰੁਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਵਿਦੇਸ਼ਾਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲੈ ਕੇ ਆਉਣ ਸਮੇਂ ਸੀਮਾ ਉੱਤੇ ਵੱਖ ਵੱਖ ਤਰ੍ਹਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਜਿਸ ਨਾਲ ਕਈ ਵਾਰ ਬੇਅਦਬੀ ਵੀ ਹੁੰਦੀ ਸੀ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਦੇਸ਼ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਪ੍ਰਿੰਟਿੰਗ ਵਿੱਚ ਉਨ੍ਹਾਂ ਦੀ ਮਦਦ ਕਰੇਗੀ। ਫਾਰੁਖ ਅਨੁਸਾਰ ਪਾਕਿਸਤਾਨ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਦੇ ਪਵਿੱਤਰ ਖੂਹ ਦਾ ਅੰਮ੍ਰਿਤ ਜਲ ਭਾਰਤ ਤੇ ਹੋਰ ਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਯੋਜਨਾ ਬਣਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਦਾ ਇਤਿਹਾਸਕ ਖੂਹ ਪਿਛਲੇ 70 ਸਾਲਾਂ ਤੋਂ ਬੰਦ ਸੀ, ਜਿਸ ਦੀ ਮੁੜ ਤੋਂ ਕਾਰ ਸੇਵਾ ਕੀਤੀ ਗਈ ਹੈ। ਫਾਰੁਖ ਅਨੁਸਾਰ ਦੇਸ਼ ਵਿੱਚ ਆਉਣ ਵਾਲੇ ਹਿੰਦੂ ਤੇ ਸਿੱਖ ਯਾਤਰੀਆਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਵਧੀ ਜਿਸ ਨਾਲ ਪਾਕਿਸਤਾਨ ਵਿੱਚ ਧਾਰਮਿਕ ਟੂਰਿਜ਼ਮ ਵਿੱਚ ਵਾਧਾ ਹੋਇਆ ਹੈ।

Tags
Show More