PUNJAB

Power private companies paid 4 thousand crore

ਪਾਵਰ ਕੌਮ ਤੋਂ ਨਿੱਜੀ ਕੰਪਨੀਆਂ ਨੂੰ 4 ਹਜ਼ਾਰ ਕਰੋੜ ਦੀ ਬੇਵਜ੍ਹਾ ਅਦਾਇਗੀ ਕਰਵਾਈ

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਇੱਕ ਪਾਸੇ ਲਗਾਤਾਰ ਬਿਜਲੀ ਦਰਾਂ ‘ਚ ਵਾਧਾ ਕਰ ਕੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਚੋੜ ਰਹੀ ਹੈ, ਦੂਜੇ ਪਾਸੇ ਜਨਤਾ ਦੇ ਪੈਸੇ ਨੂੰ ‘ਸ਼ਾਹੀ ਖ਼ਜ਼ਾਨਾ’ ਸਮਝ ਕੇ ਬਾਦਲ ਸਰਕਾਰ ਸਮੇ ਲੱਗੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਲੁਟਾ ਰਹੀ ਹੈ, ਜਿਸ ਦਾ ਖ਼ਮਿਆਜ਼ਾ ਪੰਜਾਬ ਦੇ ਹਰ ਛੋਟੇ-ਵੱਡੇ ਬਿਜਲੀ ਖਪਤਕਾਰ ਨੂੰ ਭੁਗਤਣਾ ਪੈ ਰਿਹਾ ਹੈ।

‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਪਾਵਰ ਕਾਮ ਵੱਲੋ ਚਾਲੂ ਵਿੱਤੀ ਵਰ੍ਹੇ 2018-19 ਦੇ ਪਹਿਲੇ 5 ਮਹੀਨਿਆਂ ‘ਚ ਸਿਰਫ ਫਿਕਸ ਚਰਾਜਜ਼ ਵਜੋ 1400 ਕਰੋੜ ਰੁਪਏ ਬਿਜਲੀ ਖ਼ਰੀਦ ਸਮਝੌਤੇ (ਪੀਪੀਏ) ਤਹਿਤ ਪ੍ਰਾਈਵੇਟ ਥਰਮਲ ਪਲਾਂਟ ਕੰਪਨੀਆਂ ਨੂੰ ਅਦਾ ਕੀਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ।

ਡਾਰਕ ਅੰਡਰ ਆਰਮਜ਼ ਤੋ ਛੁਟਕਾਰੇ ਲਈ ਘਰੇਲੂ ਨੁਸਖੇ

 

ਜਿਸ ਵਿਚ 294 ਕਰੋੜ ਰੁਪਏ ਤਾਂ ਬਿਜਲੀ ਨਾ ਵਰਤਣ (ਸਰੈਡਰ ਕਰਨ) ਦੇ ਦਿੱਤੇ ਗਏ ਹਨ। ਚੀਮਾ ਨੇ ਦੱਸਿਆ ਕਿ ਜੇਕਰ ਵੱਖ-ਵੱਖ ਚਾਰਜਜ਼ ਵਜੋ ਅਦਾ ਕੀਤੀ ਗਈ 2615 ਕਰੋੜ ਰੁਪਏ ਦੀ ਰਾਸ਼ੀ ਜੋੜ ਲਈ ਜਾਵੇ ਤਾਂ ਕੁੱਲ ਅਦਾਇਗੀ 4 ਹਜਾਰ ਕਰੋੜ ਰੁਪਏ ਤੋ ਲੰਘ ਚੁੱਕੀ ਹੈ।

ਜਿਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਕੈਪਟਨ ਸਰਕਾਰ ਆਪਣੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਸੁਖਬੀਰ ਬਾਦਲ ਦੀਆ ਚਹੇਤੀਆਂ ਨਿੱਜੀ ਥਰਮਲ ਕੰਪਨੀਆਂ ਨੂੰ ਹਜਾਰਾਂ ਕਰੋੜ ਰੁਪਏ ਦੀ ਅਦਾਇਗੀ ਕਰ ਚੁੱਕੀ ਹੈ। ਆਮ ਆਦਮੀ ਪਾਰਟੀ ਕੁੱਲ ਰਕਮ ਦਾ ਖੁਲਾਸਾ ਜਲਦ ਹੀ ਕਰੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੌਰਾਨ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ‘ਬਿਜਲੀ ਸਰਪਲੱਸ’ ਦੇ ਨਾਂ ‘ਤੇ ਪੰਜਾਬੀਆਂ ਨੂੰ ਰੱਜ ਕੇ ਮੂਰਖ ਬਣਾਇਆ ਅਤੇ ਖ਼ੁਦ ਨਿੱਜੀ ਬਿਜਲੀ ਕੰਪਨੀਆਂ ਨਾਲ ਮਹਿੰਗੇ ਮੁੱਲ ਦੇ ਸਮਝੌਤੇ ਕਰਕੇ ਪੰਜਾਬ ਅਤੇ ਪੰਜਾਬ ਦੀ ਜਨਤਾ ਨੂੰ ਅਰਬਾਂ ਰੁਪਏ ਦਾ ਚੂਨਾ ਲਗਾਇਆ ਹੈ।

ਚੀਮਾ ਨੇ ਦਾਅਵਾ ਕੀਤਾ ਕਿ ਜੇਕਰ ਕੋਈ ਉੱਚ ਪੱਧਰੀ ਏਜੰਸੀ ਨਿਰਪੱਖਤਾ ਨਾਲ ਬਾਦਲ ਸਰਕਾਰ ਮੌਕੇ ਨਿੱਜੀ ਬਿਜਲੀ ਕੰਪਨੀਆਂ ਨਾਲ 25-25 ਸਾਲ ਦੇ ਸਮਝੌਤਿਆਂ ਦੀ ਘੋਖ ਕਰੇ ਤਾਂ ਪੰਜਾਬ ਦੇ ਇਤਿਹਾਸ ਦਾ ਸਭ ਤੋ ਵੱਡਾ ਘੋਟਾਲਾ ਸਾਹਮਣੇ ਆਵੇਗਾ।

ਚੀਮਾ ਨੇ ਇਸ ਦੀ ਜਾਂਚ ਲਈ ਵਿਧਾਨ ਸਭਾ ਮੈਬਰਾਂ ਦੀ ਸ਼ਮੂਲੀਅਤ ਵਾਲੀ ਸੰਯੁਕਤ ਜਾਂਚ ਕਮੇਟੀ ਗਠਿਤ ਕਰਨ ਦੀ ਮੰਗ ਰੱਖੀ, ਜਿਸ ‘ਚ ਬਿਜਲੀ ਬੋਰਡ ਦੇ ਇਮਾਨਦਾਰ ਅਕਸ ਵਾਲੇ ਸੇਵਾ ਮੁਕਤ ਇੰਜੀਨੀਅਰ, ਵਿੱਤੀ ਅਤੇ ਕਾਨੂੰਨੀ  ਮਾਮਲਿਆਂ ਦੇ ਮਾਹਿਰ ਸ਼ਾਮਲ ਕੀਤੇ ਜਾਣ। ਇਸ ਕਮੇਟੀ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਸਮੁੱਚੀ ਰਿਪੋਰਟ ਦੇਣ ਲਈ ਕਾਨੂੰਨੀ ਤੌਰ ‘ਤੇ ਪਾਬੰਦ ਕੀਤਾ ਜਾਵੇ

ਪੰਜਾਬ ਪੁਲਿਸ ਨੇ ਸੁਲਝਾਈ 10 ਸਾਲ ਪੁਰਾਣੇ ਕਤਲ ਕਾਂਡ ਦੀ ਗੁੱਥੀ, ਦੋ ਦੋਸ਼ੀ ਗ੍ਰਿਫਤਾਰ

 

ਉਨ੍ਹਾਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਨੂੰ ਸੰਬੋਧਿਤ ਹੁੰਦਿਆ ਕਿਹਾ ਕਿ ਜੇਕਰ ਉਹ ਪੰਜਾਬ ਅਤੇ ਪੰਜਾਬੀਆਂ ਨਾਲ ਕੀਤੀ ਗਈ ਇਸ ਲੁੱਟ ਦੇ ਜਿੰਮੇਵਾਰ ਸੁਖਬੀਰ ਸਿੰਘ ਬਾਦਲ ਐਡ ਕੰਪਨੀ ਨੂੰ ਕਟਹਿਰੇ ‘ਚ ਖੜਾ ਕਰਨਾ ਚਾਹੁੰਦੇ ਹਨ ਤਾਂ ਇਸ ਜਾਂਚ ਕਮੇਟੀ ਦਾ ਤੁਰੰਤ ਐਲਾਨ ਕਰਨ ਤਾਂ ਕਿ ਅਗਾਮੀ ਸਰਦ ਰੁੱਤ ਸੈਸ਼ਨ ਵਿਚ ਇਹ ਰਿਪੋਰਟ ਸਦਨ ‘ਚ ਪੇਸ਼ ਕੀਤੀ ਜਾ ਸਕੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਇਸ ਲੁੱਟ ਦੀ ਹਿੱਸੇਦਾਰ ਬਣ ਚੁੱਕੀ ਹੈ, ਇਸੇ ਕਾਰਨ ਨਿੱਜੀ ਬਿਜਲੀ ਕੰਪਨੀਆਂ ਨਾਲ ਨਵੇ ਸਿਰਿਓ ਸਮਝੌਤੇ ਕਰਨ ਦੇ ਵਾਅਦੇ ਤੋ ਭੱਜ ਗਈ ਹੈ। ਇਸ ਮੁੱਦੇ ‘ਤੇ ਰੋਜ਼ ਬਿਆਨ ਦਾਗਣ ਵਾਲੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਚੁੱਪ ਹੋ ਗਏ ਹਨ।

ਚੀਮਾ ਨੇ ਦੋਸ਼ ਲਗਾਇਆ ਕਿ ਨਿੱਜੀ ਬਿਜਲੀ ਕੰਪਨੀਆਂ ਨਾਲ ਅਰਬਾਂ ਰੁਪਏ ਦੀ ਮਿਲੀਭੁਗਤ ਕਾਰਨ ਹੀ ਪਹਿਲਾਂ ਬਾਦਲ ਸਰਕਾਰ ਨੇ ਸਰਕਾਰੀ ਥਰਮਲ ਪਲਾਂਟ ਦਾਅ ‘ਤੇ ਲਗਾਏ ਸਨ, ਉਸੇ ਰਾਹ ‘ਤੇ ਚੱਲਦਿਆਂ ਕੈਪਟਨ ਸਰਕਾਰ ਨੇ ਬਠਿੰਡਾ ਦੇ ਥਰਮਲ ਪਲਾਂਟ ਨੂੰ ਪੱਕੇ ਤੌਰ ‘ਤੇ ਹੀ ਬੰਦ ਕਰ ਦਿੱਤਾ ਅਤੇ ਰੋਪੜ ਥਰਮਲ ਪਲਾਂਟ ‘ਤੇ ਤਲਵਾਰ ਲਟਕਾ ਦਿੱਤੀ ਹੈ।

Tags
Show More

Leave a Reply

Your email address will not be published. Required fields are marked *