Punjab

PUNJAB CM LAUNCHES ANTI-DRUG CAMPAIGN BATHINDA

ਮੁੱਖ ਮੰਤਰੀ ਵੱਲੋ ਬਠਿੰਡਾ ਪੁਲੀਸ ਰੇਂਜ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼

ਪੰਜਾਬ ਸਰਕਾਰ ਦੀ ਨਸ਼ਿਆਂ ਦੀ ਲਾਹਨਤ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਠਿੰਡਾ ਪੁਲੀਸ ਰੇਂਜ ਦੇ ਨਸ਼ਾ ਵਿਰੋਧੀ ਉਪਰਾਲੇ ਦਾ ਆਰੰਭ ਕੀਤਾ ਜਾਂ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾ ਕੇ ਉਨਾ ਨੂੰ ਸੁਖੀ ਅਤੇ ਸਿਹਤਮੰਦ ਜੀਵਨ ਬਤੀਤ ਕਰਨ ਦੇ ਯੋਗ ਬਣਾਇਆ ਜਾ ਸਕੇ।ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਾ ‘ਨਸ਼ਾ ਮੌਤ ਦਾ ਚਿੱਤਰ ਹੈ, ਪੰਜਾਬ ਸਰਕਾਰ ਤੁਹਾਡੀ ਮਿੱਤਰ ਹੈ’ ਦਾ ਬੈਨਰ ਵੀ ਜਾਰੀ ਕੀਤਾ।

ਇਸ ਮੌਕੇ ਬਠਿੰਡਾ ਰੇਂਜ ਦੇ ਆਈ.ਜੀ. ਐਮ.ਐਫ. ਫਰੂਕੀ ਨੇ ਮੁੱਖ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਬਠਿੰਡਾ,  ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲਿਆਂ ਦੀਆਂ ਪ੍ਰਮੁੱਖ ਥਾਵਾਂ ‘ਤੇ 60 ਹਜ਼ਾਰ ਪੋਸਟਰ ਅਤੇ 450 ਫਲੈਕਸ ਬੋਰਡ ਲਾਏ ਜਾਣਗੇ।

ਉਨਾ ਕਿਹਾ ਕਿ ਇਨਾ ਬੋਰਡਾਂ ‘ਤੇ ਸਬੰਧਤ ਜ਼ਿਲਾ ਪੁਲੀਸ ਮਖੀਆਂ, ਸਰਕਲ ਅਫਸਰਾਂ ਅਤੇ ਕੰਟਰੋਲ ਰੂਮ ਦੇ ਮੋਬਾਈਲ ਨੰਬਰ ਲਿਖੇ ਹੋਣਗੇ ਤਾਂ ਕਿ ਨਸ਼ੇ ਵੇਚਣ ਵਾਲੇ ਤਸਕਰਾਂ ਬਾਰੇ ਸੂਚਨਾ ਦੇਣ ਲਈ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਖਰਾਬ ਸਬਜ਼ੀਆਂ ਅਤੇ ਫ਼ਲਾਂ ਦੀ ਵਿਕਰੀ ਲਈ ਮੰਡੀ ਸੁਪਰਵਾਈਜਰਾਂ ਦੀ ਜਿੰਮੇਵਾਰੀ ਹੋਵੇਗੀ ਤੈਅ: ਪੰਨੂੰ

 

ਇਸ ਸਬੰਧ ਵਿੱਚ ਸ਼ਿਕਾਇਤਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।ਇਸੇ ਤਰਾ ਸਬੰਧਤ ਪੁਲੀਸ ਅਫਸਰਾਂ ਤੇ ਕਰਮਚਾਰੀਆਂ ਵੱਲੋ ਨਸ਼ੇ ਦੇ ਆਦੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।ਇਹ ਪੋਸਟਰ ਤੇ ਬੋਰਡ ਸਾਰੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲਾਏ ਜਾਣਗੇ।

ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਹਰੀਸ਼ ਚੌਧਰੀ, ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਮੁਖੀ ਸੁਨੀਲ ਜਾਖੜ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਹਾਜ਼ਰ ਸਨ।

Tags
Show More

Leave a Reply

Your email address will not be published. Required fields are marked *