Punjab

PUNJAB CM ORDERS PROBE INTO AMRITSAR TRAIN MISHAP

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਅੰਮ੍ਰਿਤਸਰ ਵਿਖੇ ਵਾਪਰੇ ਦੁਖਦਾਈ ਰੇਲ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਵਿੱਚ ਦਰਜਨਾਂ ਲੋਕਾਂ ਦੇ ਮਾਰੇ ਜਾਣ ਤੇ ਜ਼ਖਮੀ ਹੋਣ ਦਾ ਅੰਦੇਸ਼ਾ ਹੈ।

ਮੁੱਖ ਮੰਤਰੀ ਨੇ ਅੱਜ ਸ਼ਾਮ ਇਜ਼ਰਾਈਲ ਦੌਰੇ ਲਈ ਰਵਾਨਾ ਹੋਣਾ ਸੀ ਅਤੇ ਉਨਾਂ ਨੇ ਆਪਣਾ ਇਹ ਮੁਲਤਵੀ ਕਰ ਦਿੱਤਾ। ਮੁੱਖ ਮੰਤਰੀ ਭਲਕੇ ਸਵੇਰੇ ਅੰਮ੍ਰਿਤਸਰ ਲਈ ਜਾਣਗੇ ਤੇ ਉਥੇ ਦੁਸਹਿਰੇ ਦੇ ਤਿਉਹਾਰ ਦੌਰਾਨ ਵਾਪਰੇ ਹਾਦਸੇ ਨਾਲ ਹੋਏ ਨੁਕਸਾਨ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈਣ ਤੋ ਇਲਾਵਾ ਪੀੜਤਾ ਪਰਿਵਾਰਾਂ ਨੂੰ ਵੀ ਮਿਲਣਗੇ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਮੁਢਲੀਆਂ ਰਿਪੋਰਟਾਂ ਮੁਤਾਬਕ ਇਹ ਘਟਨਾ ਭਗਦੜ ਹੋਣ ਨਾਲ ਵਾਪਰੀ ਕਿਉਕਿ ਟਰੈਕ ਨੇੜੇ ਰਾਵਣ ਦੇ ਪੁਤਲੇ ਨੂੰ ਜਦੋ ਅੱਗ ਲਾਉਣ ਮੌਕੇ ਪਟਾਕੇ ਚੱਲੇ ਤਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਟਰੈਕ ਵੱਲ ਭੱਜਣ ਲੱਗੇ। ਰਿਪੋਰਟਾਂ ਮੁਤਾਬਕ ਰੇਲ ਨੇ ਉਸ ਵੇਲੇ ਟਰੈਕ ‘ਤੇ ਖੜ•ੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਨਾਲ ਇਹ ਭਿਆਨਕ ਹਾਦਸਾ ਵਾਪਰਿਆ। ਉਨਾਂ ਕਿਹਾ ਕਿ ਹੁਣ ਤੱਕ 40 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ। ਹਾਲਾਂਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ ਕਿਉਕਿ ਰਾਹਤ ਕਾਰਜ ਅਜੇ ਜਾਰੀ ਹਨ।

ਇਸ ਹਾਦਸੇ ਦੇ ਮੱਦੇਨਜ਼ਰ ਸੂਬੇ ਦੇ ਡੀ.ਜੀ.ਪੀ. ਦੀ ਅਗਵਾਈ ਵਿੱਚ ਵਾਧੂ ਪੁਲੀਸ ਫੋਰਸ ਨੂੰ ਘਟਨਾ ਸਥਾਨ ‘ਤੇ ਭੇਜ ਦਿੱਤਾ ਗਿਆ ਹੈ।ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਪਹਿਲਾਂ ਹੀ ਅੰਮ੍ਰਿਤਸਰ ਵਿਖੇ ਬਚਾਅ ਤੇ ਰਾਹਤ ਕਾਰਜਾਂ ਦੀ ਦੇਖ-ਰੇਖ ਕਰ ਰਹੇ ਹਨ। ਗ੍ਰਹਿ ਸਕੱਤਰ ਅਤੇ ਸਿਹਤ ਸਕੱਤਰ ਸਮੇਤ ਡੀ.ਜੀ.ਪੀ. ਅਮਨ ਤੇ ਕਾਨੂੰਨ ਵੀ ਅੰਮ੍ਰਿਤਸਰ ਲਈ ਰਵਾਨਾ ਚੁੱਕੇ ਹਨ।

ਵਿਜੀਲੈਂਸ ਨੇ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਪਟਵਾਰੀ ਅਤੇ ਦੋ ਏਜੰਟਾਂ ਨੂੰ ਕੀਤਾ ਗ੍ਰਿਫਤਾਰ

ਕੈਪਟਨ ਅਮਰਿੰਦਰ ਸਿੰਘ ਨੇ ਇਸ ਦੁਖਦਾਈ ਸਥਿਤੀ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਦੀ ਸਹਾਇਤਾ ਵਾਸਤੇ ਲੋੜੀਦੇ ਪ੍ਰਸ਼ਾਸਨਕ ਤੇ ਪੁਲੀਸ ਅਮਲੇ ਨੂੰ ਜੰਗੀ ਪੱਧਰ ‘ਤੇ ਜੁਟ ਜਾਣ ਦੇ ਹੁਕਮ ਦਿੱਤੇ ਹਨ। ਉਨਾਂ ਨੇ ਮੁੱਖ ਸਕੱਤਰ ਨੂੰ ਲੋੜੀਂਦਾ ਪ੍ਰਸ਼ਾਸਕੀ ਅਮਲਾ ਤਾਇਨਾਤ ਕਰਨ ਦੀ ਹਦਾਇਤ ਕੀਤੀ ਤਾਂ ਕਿ ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲਾਂ ਵਿੱਚ ਛੇਤੀ ਤੋਂ ਛੇਤੀ ਪਹੁੰਚਾਇਆ ਜਾ ਸਕੇ। ਸੂਬਾ ਸਰਕਾਰ ਨੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸਾਰੇ ਪ੍ਰਾਈਵੇਟ ਹਸਪਤਾਲ ਵੀ ਖੁੱਲ•ੇ ਰੱਖਣ ਲਈ ਆਖਿਆ ਹੈ  ਜਿੱਥੇ ਜ਼ਖਮੀਆਂ ਨੂੰ ਮੁਫਤ ਇਲਾਜ ਕਰਵਾਇਆ ਜਾਵੇਗਾ।ਮੁੱਖ ਮੰਤਰੀ ਨੇ ਇਸ ਦੁਖਦਾਈ ਘੜੀ ਵਿੱਚ ਉਨਾਂ ਦੀ ਸਰਕਾਰ ਵੱਲੋ ਜ਼ਿਲਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦੁੱਖ ਵਿੱਚ ਡੁੱਬੇ ਕੈਪਟਨ ਅਮਰਿੰਦਰ ਸਿੰਘ ਨੇ ਲੋੜੀਦੇ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਹਾਦਸਾਗ੍ਰਸਤ ਵਾਲੀ ਥਾਂ ‘ਤੇ ਭੇਜਣ ਦੀ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਅਣਕਿਆਸੀ ਸਥਿਤੀ ਨਾਲ ਨਿਪਟਣ ਲਈ ਉਨਾਂ ਦੀ ਸਰਕਾਰ ਜ਼ਿਲਾ ਅਥਾਰਟੀ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਏਗੀ। ਉਨਾਂ ਕਿਹਾ ਕਿ ਇਸ ਘਟਨਾ ਦੀ ਵਿਸਥਾਰਤ ਜਾਂਚ ਕਰਵਾਈ ਜਾਵੇਗੀ ਕਿ ਰੇਲਵੇ ਟਰੈਕ ‘ਤੇ ਕਿਵੇਂ ਤੇ ਕਿਸ ਨੇ ਪੁਤਲਾ ਸਾੜਣ ਦੀ ਇਜਾਜ਼ਤ ਦਿੱਤੀ।ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਤੁਰੰਤ 5-5 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਉਨਾਂ ਨੂੰ ਹਰ ਸੰਭਵ ਮਦਦ ਤੇ ਸਹਿਯੋਗ ਦੇਣ ਦਾ ਐਲਾਨ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਪੀੜਤਾਂ ਤੇ ਉਨਾਂ ਦੇ ਪਰਿਵਾਰਾਂ  ਪ੍ਰਤੀ ਦੁੱਖ ਦਾ ਪ੍ਰਗਟਾਵਾ ਵੀ ਕੀਤਾ।

Tags
Show More