NATIONAL

ਰਾਹੁਲ ਗਾਂਧੀ ਦੇਣਗੇ 72 ਹਜਾਰ ਰੁਪਏ ਗਰੀਬ ਪਰਿਵਾਰਾਂ ਨੂੰ

ਰਾਹੁਲ ਗਾਂਧੀ ਦੇਣਗੇ 72 ਹਜਾਰ ਰੁਪਏ ਗਰੀਬ ਪਰਿਵਾਰਾਂ ਨੂੰ

ਅੱਜ ਦਿੱਲੀ ਵਿਚ ਇਕ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਵੱਡਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਜਿੱਤਣ ਤੋਂ ਬਾਅਦ ਦੇਸ਼ ਦੇ ਸਭ ਤੋਂ ਗਰੀਬ 20 ਫੀਸਦੀ ਪਰਿਵਾਰਾਂ ਨੂੰ ਹਰ ਸਾਲ 72 ਹਜ਼ਾਰ ਰੁਪਏ ਦੇਵੇਗੀ। ਹਾਲਾਂਕਿ, ਇਸ ਪ੍ਰੈਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਕੋਈ ਗੱਲ ਨਹੀਂ ਕੀਤੀ। Rahul Gandhi will pay 72 thousand rupees to poor families

 

 

ਉਨ੍ਹਾਂ ਕਿਹਾ ਕਿ ਦੇਸ਼ ਵਿਚ 20 ਫੀਸਦੀ ਗਰੀਬ ਪਰਿਵਾਰਾਂ ਨੂੰ ਦਿੱਤੇ ਜਾਣਗੇ।  ਉਨ੍ਹਾਂ ਕਿਹਾ ਕਿ ਇਹ ਸਾਲ ਵਿਚ 72 ਹਜ਼ਾਰ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਪੰਜ ਕਰੋੜ ਪਰਿਵਾਰਾਂ ਅਤੇ 25 ਕਰੋੜ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਮਹੀਨੇ ਦੀ 12 ਹਜ਼ਾਰ ਰੁਪਏ ਤੋਂ ਘੱਟ ਆਮਦਨ ਹੋਵੇਗੀ, ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।

 

 

ਇਸ ਤੋਂ ਪਹਿਲਾਂ ਦਿੱਲੀ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਲੰਬੇ ਸਮੇਂ ਤੋਂ ਚਲੀਆਂ ਆ ਰਹੀਆਂ ਚਰਚਾਵਾਂ ਦੀ ਸਥਿਤੀ ਵਿਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਿਸ਼ਤ ਅਤੇ ਦਿੱਲੀ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਸੋਮਵਾਰ ਨੂੰ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਤਾਲਮੇਲ ਦਾ ਫੈਸਲਾ ਉਨ੍ਹਾਂ ਉਤੇ ਛੱਡ ਦਿੱਤਾ ਸੀ। ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਨਾਲ ਤਾਲਮੇਲ ਨੂੰ ਲੈ ਕੇ ਇਕ ਵਾਰ ਫਿਰ ਦੋ ਰਾਏ ਸਾਹਮਣੇ ਆਈਆਂ।

ਸੁਖਬੀਰ ਬਾਦਲ ਤੇ ਮਜੀਠੀਆ ਨੂੰ ਹਾਈ ਕੋਰਟ ਵਿੱਚ ਪੇਸ਼ ਹੋਣ ਦਾ ਹੁਕਮ

Tags
Show More