Punjab

Rajoana Hunger Strike Trapped Badals

ਰਾਜੋਆਣਾ ਦੀ ਭੁੱਖ ਹੜਤਾਲ ਨੇ ਬਾਦਲ ਘੇਰੇ

ਰਾਜੋਆਣਾ ਦੀ ਭੁੱਖ ਹੜਤਾਲ ਨੇ ਬਾਦਲ ਘੇਰੇ

ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ।Rajoana Hunger Strike Trapped Badals

Rajoana Hunger Strike Trapped Badals
www.p4punjb.com
ਰਾਜੋਆਣਾ ਇਸ ਗੱਲ਼ ਤੋਂ ਖਫਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਸ ਦੀ ਰਾਸ਼ਟਰਪਤੀ ਕੋਲ ਪਈ ਰਹਿਮ ਦੀ ਅਪੀਲ ਦਾ ਨਿਬੇੜਾ ਕਰਾਉਣ ਲਈ ਸਹੀ ਤਰੀਕੇ ਨਾਲ ਪੈਰਵਾਈ ਨਹੀਂ ਕਰ ਰਹੀ। ਇਸ ਲਈ ਉਸ ਨੇ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕੇਂਦਰ ਵਿੱਚ ਅਕਾਲੀ ਦਲ ਦੀ ਭਾਈਵਾਲ ਸਰਕਾਰ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਅਕਾਲੀ ਦਲ ਵੀ ਇਸ ਮੁੱਦੇ ‘ਤੇ ਘਿਰਦਾ ਨਜ਼ਰ ਆ ਰਿਹਾ ਹੈ।

 

ਸ਼੍ਰੋਮਣੀ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਹੜਤਾਲ ਖਤਮ ਕਰਾਉਣ ਲਈ ਚਾਰਾਜੋਈ ਕੀਤੀ ਸੀ ਪਰ ਰਾਜੋਆਣਾ ਨਹੀਂ ਮੰਨਿਆ।

ਹੁਣ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ਼ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਵਿੱਚ ਇੱਕ ਜੂਨ ਤੋਂ ਇਨਸਾਫ ਮੋਰਚਾ ਲਾਈ ਬੈਠੇ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਰਾਜੋਆਣਾ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ।

ਇਨਸਾਫ ਮੋਰਚਾ ਦੇ ਲੀਡਰਾਂ ਨੇ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਹੈ ਕਿ ਕੇਂਦਰ ਵਿੱਚ ਭਾਈਵਾਲੀ ਸਰਕਾਰ ਹੋਣ ਦੇ ਬਾਵਜੂਦ ਰਾਜੋਆਣਾ ਦੇ ਮਸਲੇ ਨੂੰ ਹੱਲ਼ ਨਹੀਂ ਕਰਵਾਇਆ ਜਾ ਰਿਹਾ।

ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਵੀ ਕੇਂਦਰ ਸਰਕਾਰ ਦੇ ਹੱਥ ਹੈ ਪਰ  ਕੇਂਦਰੀ ਭਾਈਵਾਲ ਅਕਾਲੀ ਦਲ ਇਸ ਬਾਰੇ ਵੀ ਕੁਝ ਨਹੀਂ ਕਰ ਰਿਹਾ।

– ਸਰਬੱਤ ਖ਼ਾਲਸਾ

 

Tags
Show More

Leave a Reply

Your email address will not be published. Required fields are marked *