Punjab

ROTATIONAL IRRIGATION PROGRAMME FROM OCT 16

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਪੰਜਾਬ ਦੀਆਂ ਵੱਖ-ਵੱਖ ਨਹਿਰਾਂ ਵਿਚ ਸਾਉਣੀ ਦੇ ਮੌਸਮ ਦੌਰਾਨ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇੱਕ ਬੁਲਾਰੇ ਨੇ ਦੱਸਿਆ ਕਿ  16 ਅਕਤੂਬਰ ਤੋ 23 ਅਕਤੂਬਰ, 2018 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।

ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਅਤੇ ਬਰਾਂਚਾਂ ਜਿਵੇ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿੱਚੋ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਪੰਜਾਬ ਵਿਚ ਫਲੇਵਰਡ ਚਬਾਉਣ ਵਾਲੇ ਤੰਬਾਕੂ, ਗੁਟਕਾ ਅਤੇ ਤੰਬਾਕੂ ਨਿਕੋਟੀਨ ਯੁਕਤ ਪਾਨ ਮਸਾਲੇ ‘ਤੇ ਪਾਬੰਦੀ

ਉਨ੍ਹਾਂ ਅੱਗੇ ਦੱਸਿਆ ਕਿ ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਵਿਚੋ ਨਿਕਲਣ ਵਾਲੀਆਂ ਨਹਿਰਾਂ ਅਤੇ ਬਰਾਂਚਾਂ ਜਿਵੇ ਕਿ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਅਨੁਸਾਰ ਸਭਰਾਓ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਕਸੂਰ ਬਰਾਂਚ ਲੋਅਰ, ਮੇਨ ਬਰਾਂਚ ਲੋਅਰ, ਲਾਹੌਰ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Tags
Show More

Leave a Reply

Your email address will not be published. Required fields are marked *