NATIONAL

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਸਮਰਪਿਤ

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਸਮਰਪਿਤ

ਡੈਮ ਪ੍ਰਾਜੈਕਟ ਸੂਬੇ ਦੇ ਲੋਕਾਂ ਨੂੰ ਮੁੜ ਸਮਰਪਿਤ ਕੀਤਾ ਗਿਆ। ਇਸ ਪ੍ਰਾਜੈਕਟ ਦੇ ਨਿਰਮਾਣ ਉਤੇ 2073 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਪ੍ਰਾਜੈਕਟ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਰਪਿਤ ਕੀਤਾ ਗਿਆ।ਇਸ ਦੀ ਅਨੁਮਾਨਿਤ ਲਾਗਤ ਜੋ ਸਾਲ 2016 ਤੱਕ ਖਰਚੇ ਜਾ ਚੁੱਕੇ 640 ਕਰੋੜ ਰੁਪਏ ਤੋਂ ਵੱਖਰੀ ਹੈ, ਮੁਤਾਬਿਕ ਊਰਜਾ ਲਈ 1408 ਕਰੋੜ ਰੁਪਏ ਖਰਚੇ ਜਾਣਗੇ ਜਿਸ ਵਿੱਚ ਪੰਜਾਬ ਸਰਕਾਰ 100 ਫੀਸਦੀ ਹਿੱਸਾ ਪਾਵੇਗੀ ਜਦਕਿ ਸਿੰਜਾਈ ਲਈ 685 ਕਰੋੜ ਰੁਪਏ ਦਾ ਖਰਚ ਆਉਣਾ ਹੈ ਜਿਸ ਵਿੱਚ 485 ਕਰੋੜ ਰੁਪਏ ਭਾਰਤ ਸਰਕਾਰ ਅਤੇ 179.28 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੇ ਜਾਣੇ ਹਨ। Shahpur Kandi Dam Project is dedicated to people of Punjab

 

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰਾਜੈਕਟ ਤਿੰਨ ਸਾਲਾਂ ਵਿੱਚ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਚਾਲੂ ਹੋਣ ਨਾਲ ਸੂਬਾ ਭਰ ’ਚ ਸਿੰਜਾਈ ਹੇਠ ਹੋਰ 5000 ਹੈਕਟਅਰ ਜ਼ਮੀਨ ਨੂੰ ਸਿੰਜਾਈ ਦੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ। ਊਰਜਾ ਪੈਦਾ ਕਰਨ ਤੋਂ ਇਲਾਵਾ ਇਸ ਪ੍ਰਾਜੈਕਟ ਨਾਲ ਅੱਪਰ ਬਾਰੀ ਦੋਆਬ ਨਹਿਰ ਦੇ 1.18 ਲੱਖ ਹੈਕਟਅਰ ਰਕਬੇ ਦੀ ਸਿੰਜਾਈ ਸਮਰਥਾ ਵਿੱਚ ਸੁਧਾਰ ਹੋਵੇਗਾ।

 

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਸ ਪ੍ਰਾਜੈਕਟ ਨਾਲ ਪਾਕਿਸਤਾਨ ਨੂੰ ਜਾਂਦੇ ਪਾਣੀ ਵਿੱਚ ਵੱਡੀ ਕਮੀ ਆਵੇਗੀ ਅਤੇ ਇਹ ਡੈਮ ਸੂਬੇ ਦੇ ਬਹੁਮੁੱਲੇ ਜਲ ਸਰੋਤਾਂ ਨੂੰ ਬਚਾਉਣ ਵਿੱਚ ਵੀ ਸਹਾਈ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਲਈ ਭਰਤੀ ਹੋਏ 5 ਮੁਲਾਜ਼ਮਾਂ ਨੂੰ ਨਿੱਜੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ।

 

ਸ਼ਾਹਪੁਰ ਕੰਢੀ ਤੱਕ ਸਰਹੱਦੀ ਪੱਟੀ ਨੂੰ ਵਿਸ਼ਵ ਦੇ ਪ੍ਰਮੁੱਖ ਸੈਰ ਸਪਾਟਾ ਸਥਾਨਾਂ ਵਜੋਂ ਵਿਕਸਤ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ ਸੈਰ ਸਪਾਟੇ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਖਿੱਤੇ ਦੇ ਵਾਸੀਆਂ ਦੀ ਆਮਦਨ ਵਿੱਚ ਵੀ ਵਾਧਾ ਕਰੇਗਾ। ਇਸ ਤੋਂ ਪਹਿਲਾ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਡੈਮ ਪ੍ਰਾਜੈਕਟ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਇਤਿਹਾਸਕ ਉਪਰਾਲਾ ਦੱਸਿਆ। ਆਪਣੇ ਸੰਬੋਧਨ ਵਿੱਚ ਸੁਨੀਲ ਜਾਖੜ ਨੇ ਸ਼ਾਹਪੁਰ ਕੰਢੀ ਡੈਮ ਦੇ ਕੰਮ ਨੂੰ ਮੁੜ ਸ਼ੁਰੂ ਕਰਵਾਉਣ ਲਈ ਸੂਬਾ ਸਰਕਾਰ ਦੇ ਫੈਸਲੇ ਨੂੰ ਮੀਲ ਪੱਥਰ ਕਰਾਰ ਦਿੱਤਾ ਕਿਉਂ ਜੋ ਇਸ ਡੈਮ ਦਾ ਕੰਮ 2014 ਤੋ ਰੁਕਿਆ ਹੋਇਆ ਸੀ।

ਸਵੱਛ ਭਾਰਤ ਅਭਿਆਨ ਦਾ ਆਯੋਜਨ ਕੀਤਾ ਮਹਿਲਾ ਦਿਵਸ ਦੇ ਮੌਕੇ ਤੇ

Tags
Show More