EDITORIALPunjab

ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਵਿੱਚ ਲੈ ਲਿਆ

ਐਸਆਈਟੀ ਨੇ ਮੁਲਜ਼ਮ ਪੁਲਿਸ ਅਧਿਕਾਰੀਆਂ 'ਤੇ ਕੀਤੀ ਵੱਡੀ ਕਾਰਵਾਈ, SSP ਸ਼ਰਮਾ ਗ੍ਰਿਫ਼ਤਾਰ

ਹੁਸ਼ਿਆਰਪੁਰ: ਸਾਲ 2015 ਵਿੱਚ ਵਾਪਰੇ ਬੇਅਦਬੀ ਅਤੇ ਗੋਲ਼ੀਕਾਂਡਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਹੁਸ਼ਿਆਰਪੁਰ  Hoshiarpur ਤੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ  Charanjit Sharma ਨੂੰ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਮੁਤਾਬਕ ਸ਼ਰਮਾ ਵਿਦੇਸ਼ ਖਿਸਕਣ ਦੀ ਤਿਆਰੀ ਵਿੱਚ ਸਨ, ਇਸ ਲਈ ਐਸਆਈਟੀ ਨੇ ਹੰਗਾਮੀ ਹਾਲਤ ਵਿੱਚ ਕਾਰਵਾਈ ਕੀਤੀ ਹੈ। ਸ਼ਰਮਾ ਤੋਂ ਇਲਾਵਾ ਐਸਆਈਟੀ ਨੇ ਇੰਸਪੈਕਟਰ ਅਮਰਜੀਤ ਸਿੰਘ  Amarjit Singh ਨੂੰ ਗ੍ਰਿਫ਼ਤਾਰ ਕਰਨ ਲਈ ਵੀ ਛਾਪੇਮਾਰੀ ਕੀਤੀ ਸੀ। SIT arrested Sharma SSP AAP demands arrest for badals

ਤੇਜ਼ ਤਰਾਰ ਜ਼ਿੰਮੇਵਾਰ ਬਲਜੀਤ ਚਹਿਲ ਕਾਂਗਰਸ ਦਾ ਪ੍ਰਮੁੱਖ ਬੁਲਾਰਾ 

ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਚਰਨਜੀਤ ਸ਼ਰਮਾ ਦੀ ਗ੍ਰਿਫ਼ਾਤਰੀ ਦੀ ਪੁਸ਼ਟੀ ਕੀਤੀ ਹੈ। ਦਰਅਸਲ, ਐੱਸਆਈਟੀ ਨੇ ਸ਼ਰਮਾ ਨੂੰ ਸੰਮਨ ਜਾਰੀ ਕਰ 29 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਦੋ ਦਿਨ ਪਹਿਲਾਂ ਹੀ ਯਾਨੀ ਐਤਵਾਰ ਸਵੇਰੇ ਹੀ ਐੱਸਆਈਟੀ ਦੀ ਟੀਮ ਨੇ ਚਰਨਜੀਤ ਸ਼ਰਮਾ ਨੂੰ ਸਵੇਰੇ ਸਾਢੇ ਕੁ ਚਾਰ ਵਜੇ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਘਰ ਛਾਪੇਮਾਰੀ ਕੀਤੀ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਾਜਾਖਾਨਾ ਦੇ ਤਤਕਾਲੀ ਥਾਣਾ ਮੁਖੀ ਅਮਰਜੀਤ ਸਿੰਘ ਦੀ ਫ਼ਰੀਦਕੋਟ ਸਥਿਤ ਰਿਹਾਇਸ਼ ‘ਤੇ ਵੀ ਐਸਆਈਟੀ ਟੀਮ ਨੇ ਛਾਪਾ ਮਾਰਿਆ ਸੀ ਪਰ ਅਮਰਜੀਤ ਸਿੰਘ ਉਨ੍ਹਾਂ ਦੇ ਹੱਥ ਨਹੀਂ ਲੱਗੇ।

ਜ਼ਿਕਰਯੋਗ ਹੈ ਕਿ ਅਕਤੂਬਰ 2015 ਦੌਰਾਨ ਚਰਨਜੀਤ ਸ਼ਰਮਾ ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਦੇ ਅਹੁਦੇ ‘ਤੇ ਤੈਨਾਤ ਸਨ ਅਤੇ ਅਮਰਜੀਤ ਸਿੰਘ ਬਾਜਾਖਾਨਾ ਥਾਣੇ ਦੇ ਮੁਖੀ ਵਜੋਂ ਕਾਰਜਸ਼ੀਲ ਸਨ। ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਵਾਪਰਨ ਸਮੇਂ ਦੋਵੇਂ ਉੱਥੇ ਹੀ ਡਿਊਟੀ ‘ਤੇ ਤਾਇਨਾਤ ਸਨ ਜਿੱਥੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਸਿੱਖ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਕਾਰਵਾਈ ਦੇ ਚੱਲਦਿਆਂ ਉਨ੍ਹਾਂ ਨੂੰ ਮੁਅੱਤਲ ਕੀਤਾ ਸੀ ਤੇ ਫਿਰ ਪਿਛਲੇ ਸਾਲ ਸ਼ਰਮਾ ਨੂੰ ਸੇਵਾਮੁਕਤ ਕਰ ਦਿੱਤਾ ਗਿਆ ਸੀ। ਹੁਣ ਐਸਆਈਟੀ ਸ਼ਰਮਾ ਤੋਂ ਗੋਲ਼ੀਕਾਂਡ ਬਾਬਤ ਪੁੱਛਗਿੱਛ ਕਰ ਸਕਦੀ ਹੈ ਅਤੇ ਅਮਰਜੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਲਈ ਅਗਲੀ ਕਾਰਵਾਈ ਸ਼ੁਰੂ ਕਰ ਸਕਦੀ ਹੈ।

ਕੀ ਸਰਕਾਰ ਹੌਲੀ ਰਫ਼ਤਾਰ ਨਾਲ ਅੱਗੇ ਵਧ ਰਹੀ ਹੈ ?

ਬਹਿਬਲ ਕਲਾਂ ਗੋਲ਼ੀਕਾਂਡ ਦੇ ਮਾਮਲੇ ਵਿੱਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ  (Charanjit Sharma) ਨੂੰ ਐਸਆਈਟੀ ਵੱਲੋਂ ਹਿਰਾਸਤ ਵਿੱਚ ਲੈਣ ਮਗਰੋਂ ਸਿਆਸੀ ਤੇ ਧਾਰਮਿਕ ਧਿਰਾਂ ਦੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਐਸਆਈਟੀ ਦੀ ਕਾਰਵਾਈ ਦੀ ਸ਼ਲਾਘਾ ਕੀਤੀ ਹੈ।

ਹਰਪਾਲ ਚੀਮਾ (Harpal Cheema)  ਨੇ ਕਿਹਾ ਹੈ ਕਿ ਐਸਆਈਟੀ ਦਾ ਇਹ ਚੰਗਾ ਕਦਮ ਹੈ, ਪਰ ਇਹ ਸਭ ਕਾਫੀ ਪਹਿਲਾਂ ਹੋ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ ਹੁਣ ਤਾਂ ਕੈਪਟਨ ਦੇ ਮੰਤਰੀ ਵੀ ਕਹਿ ਰਹੇ ਹਨ ਕਿ ਸਮਾਂ ਲੰਘਾ ਕੇ ਉਹ ਬਾਦਲ ਪਰਿਵਾਰ ਨੂੰ ਬਚਾਅ ਰਹੇ ਹਨ। ਚੀਮਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਬਾਦਲ ਪਰਿਵਾਰ ਨੂੰ ਵੀ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਇਸ ਨੂੰ ਸਿਰਫ਼ ਚੋਣ ਮੁੱਦਾ ਬਣਾਇਆ ਜਾਵੇ।

ਉੱਧਰ, ਬਰਗਾੜੀ ਇਨਸਾਫ ਮੋਰਚੇ ਦੇ ਆਗੂ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਨੇ ਕਿਹਾ ਕਿ ਸਰਕਾਰ ਹੌਲੀ ਰਫ਼ਤਾਰ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਗੋਲ਼ੀ ਚਲਾਉਣ ਵਾਲੇ ਸਾਰੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Tags
Show More