NATIONALPunjab

ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ

ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ

ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਨਾਲ ਸਮਾਜ ਦੇ ਸਾਰੇ ਤਬਕਿਆਂ ਦੇ ਜੀਵਨ ਖਾਸ ਕਰਕੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੀ ਤਿਆਰੀ ਕਰਨ ਵਿੱਚ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ। ਵਿਦਿਆਰਥੀਆਂ ਨੂੰ ਪੜਾਈ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਲਾਊਡ ਸਪੀਕਰਾਂ, ਡੀ.ਜੇ. ਅਤੇ ਹੋਰ ਸੰਗੀਤਕ ਯੰਤਰਾਂ ਦੀ ਵਰਤੋਂ ਕਰਕੇ ਖਾਸ ਕਰਕੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੌਰਾਨ ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਰੜੀ ਕਾਰਵਾਈ ਦਾ ਭਰੋਸਾ ਦਿੱਤਾ। Strict action against violators of noise pollution rules

ਇਸ ਸਮੱਸਿਆ ਨਾਲ ਕਾਰਗਾਰ ਢੰਗ ਨਾਲ ਨਜਿੱਠਣ ਲਈ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਵੱਲੋਂ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਰੂਲਜ਼, 2000 ਦੇ ਅਧੀਨ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਪੰਜਾਬ ਇਨਸਟਰੂਮੈਂਟਸ (ਕੰਟਰੋਲ ਆਫ ਨੁਆਇਸ) ਐਕਟ, 1956 ਦੇ ਉਪਬੰਧਾਂ ਅਨੁਸਾਰ ਲਾਊਡ ਸਪੀਕਰਾਂ ਅਤੇ ਜਨਤਕ ਅਡਰੈਸ ਸਿਸਟਮ ਆਦਿ ਦੀ ਵਰਤੋਂ ਤੋਂ ਹੋਣ ਵਾਲੇ ਆਵਾਜ਼/ਧੁਨੀ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਵਿਆਪਕ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਜ਼ਿਲਾ ਪੁਲਿਸ, ਜ਼ਿਲਾ ਪ੍ਰਸ਼ਾਸਨ, ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਥਾਨਕ ਸਰਕਾਰ ਦੇ ਅਫਸਰਾਂ ਨੂੰ ਸ਼ੋਰ ਪ੍ਰਦੂਸ਼ਣ ਕੰਟਰੋਲ ਸਬੰਧੀ ਦਿਸ਼ਾ-ਨਿਰਦੇਸ਼ ਲਾਗੂ ਕਰਨ ਲਈ ਕਿਹਾ ਗਿਆ ਹੈ।

ਸੂਬਾ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ਾਂ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਗੁਰਦੁਆਰਿਆਂ/ਮੰਦਿਰਾਂ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਅਤੇ ਮੈਰਿਜ ਪੈਲਿਸਾਂ ਵਿੱਚ ਡੀ.ਜੇ. ਸਿਸਟਮਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਉਚਿਤ ਹੁਕਮ ਜਾਰੀ ਕੀਤੇ ਜਾਣ। ਇਸੇ ਤਰਾਂ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਉਨਾਂ ਅਧੀਨ ਆਉਂਦੀਆਂ ਧਾਰਮਿਕ ਸੰਸਥਾਵਾਂ/ਮੈਰਿਜ ਪੈਲੈਸਾਂ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਤਹਿਸੀਲ ਪੱਧਰ, ਬਲਾਕ ਪੱਧਰ, ਪਿੰਡ ਪੱਧਰ ‘ਤੇ ਗੁਰਦੁਆਰੇ/ਮੰਦਿਰਾਂ ਅਤੇ ਮੈਰਿਜ ਪੈਲੈਸਾਂ ਦੇ ਮਾਲਕਾਂ ਨਾਲ ਮੀਟਿੰਗਾਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ ਦੇ ਨਾਲ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਲਾਊਡ ਸਪੀਕਰਾਂ ਦੀ ਵਰਤੋਂ ਕਰਨ ਲਈ ਅਜਿਹੀ ਵਿਧੀ ਬਣਾਈ ਜਾਵੇ ਜਿਸ ਨਾਲ ਸ਼ੋਰ ਨਿਰਧਾਰਤ ਮਾਪਦੰਡਾਂ ਤੋਂ ਵੱਧ ਨਾ ਹੋਵੇ।

ਅਧਿਆਤਮਿਕ ਕੈਟਾਗਿਰੀ ਵਿੱਚ ਸ੍ਰੀ ਹਰਿਮੰਦਰ ਸਾਹਿਬ ਨੂੰ ਐਲਾਨਿਆ ਉੱਤਮ ਸਥਾਨ

Tags
Show More