Punjab

ਸੁਖਬੀਰ ਬਾਦਲ ਤੇ ਮਜੀਠੀਆ ਨੂੰ ਹਾਈ ਕੋਰਟ ਵਿੱਚ ਪੇਸ਼ ਹੋਣ ਦਾ ਹੁਕਮ

ਸੁਖਬੀਰ ਬਾਦਲ ਤੇ ਮਜੀਠੀਆ ਨੂੰ ਹਾਈ ਕੋਰਟ ਵਿੱਚ ਪੇਸ਼ ਹੋਣ ਦਾ ਹੁਕਮ

ਰਣਜੀਤ ਸਿੰਘ ਕਮਿਸ਼ਨ ਦੀ ਸ਼ਿਕਾਇਤ ਉੱਤੇ ਕਾਰਵਾਈ ਕਰਦਿਆਂ ਅੱਜ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਆਗੂ ਸ੍ਰੀ ਬਿਕਰਮ ਸਿੰਘ ਮਜੀਠੀਆ ਦੇ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਪਰ ਬਾਅਦ ਵਿੱਚ ਉਹ ਵਾਰੰਟ ਰੀਕਾਲ ਵੀ ਕਰ ਲਏ। ਆਪਣੇ ਤਾਜ਼ਾ ਹੁਕਮ ਵਿੱਚ ਅਦਾਲਤ ਨੇ ਹੁਣ ਸ੍ਰੀ ਬਾਦਲ ਸ੍ਰੀ ਮਜੀਠੀਆ ਨੂੰ ਆਉਂਦੀ 29 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਜਸਟਿਸ ਰਣਜੀਤ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਨ੍ਹਾਂ ਜਨਤਕ ਤੌਰ ਉੱਤੇ ਕਮਿਸ਼ਨ ਦੀ ਸਾਖ਼ ਨੂੰ ਧੱਕਾ ਪਹੁੰਚਾਇਆ ਹੈ। Sukhbir Badal and Majithia are required to appear before  High Court

 

ਸਾਲ 2015 ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਉਸ ਪਿੱਛੋਂ ਬਹਿਬਲ ਕਲਾਂ ਤੇ ਕੋਟਕਪੂਰਾ ’ਚਪੁਲਿਸ ਗੋਲੀਬਾਰੀ ਜਿਹੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਇੱਕ–ਮੈਂਬਰੀ ਕਮਿਸ਼ਨ ਦੇ ਮੁਖੀ ਜਸਟਿਸ(ਸੇਵਾ–ਮੁਕਤ) ਰਣਜੀਤ ਸਿੰਘ ਨੇ ਬੀਤੀ 7 ਫ਼ਰਵਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸ਼੍ਰੋਮਣੀਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਕੇਸ (ਸ਼ਿਕਾਇਤ) ਦਾਇਰ ਕੀਤੀ ਸੀ। ਮਾਹਿਰਾਂ ਮੁਤਾਬਕ – ਜੇ ‘ਕਿਤੇ ਅਦਾਲਤ ਨੇ ਇਸ ਮਾਮਲੇ ਵਿੱਚ ਸੁਣਵਾਈ ਪਿੱਛੋਂ ਸੁਖਬੀਰ ਬਾਦਲ ਵਿਰੁੱਧ ਫ਼ੈਸਲਾਸੁਣਾ ਦਿੱਤਾ, ਤਾਂ ਉਨ੍ਹਾਂ ਨੂੰ ਛੇ ਮਹੀਨੇ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਦੀ ਸਜ਼ਾ ਹੋ ਸਕਦੀ ਹੈ।’

 

ਬੇਅਦਬੀ ਦੀਆਂ ਘਟਨਾਵਾਂ ਤੋਂ ਡਾਢੇ ਦੁਖੀ ਸਮੂਹ ਪੰਜਾਬੀਆਂ ਲਈ ਇਹ ਬਹੁਤ ਵੱਡੀ ਖ਼ਬਰ ਸੀ। ਜਸਟਿਸ(ਸੇਵਾ–ਮੁਕਤ) ਰਣਜੀਤ ਸਿੰਘ ਦਾ ਕਹਿਣਾ ਸੀ ਕਿ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਾਰਟੀ ਦੇ ਆਗੂਪਿਛਲੇ ਕੁਝ ਸਮੇਂ ਤੋਂ ਬਿਨਾ ਵਜ੍ਹਾ ਉਨ੍ਹਾਂ ਉੱਤੇ ਨਿਜੀ ਤੇ ਉਨ੍ਹਾਂ ਦੀ ਅਗਵਾਈ ਹੇਠਲੇ ਕਮਿਸ਼ਨ ਵਿਰੁੱਧਇਤਰਾਜ਼ਯੋਗ ਟਿੱਪਣੀਆਂ ਕਰਦੇ ਆ ਰਹੇ ਹਨ। ਇੱਥੇ ਵਰਨਣਯੋਗ ਹੈ ਕਿ ਹਾਲੇ ਪਿੱਛੇ ਜਿਹੇ ਹਾਈ ਕੋਰਟ ਨੇ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਦੀਜਾਂਚ–ਰਿਪੋਰਟ ਨੂੰ ਦਰੁਸਤ ਕਰਾਰ ਦਿੱਤਾ ਸੀ ਅਤੇ ਬੇਅਦਬੀ ਤੇ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰਰਹੀ ‘ਵਿਸ਼ੇਸ਼ ਜਾਂਚ ਟੀਮ’ ਨੂੰ ਵੀ ਸਹੀ ਦੱਸਿਆ ਸੀ।

 

ਰਾਹੁਲ ਗਾਂਧੀ ਨੇ ਕਿਹਾ ਮੋਦੀ ਤੇ ਮਮਤਾ ਬੈਨਰਜੀ ਇੱਕੋ ਜਿਹੇ ਹਨ

Tags
Show More