NATIONAL

ਵਿਜੀਲੈਂਸ ਵੱਲੋਂ ਆਬਕਾਰੀ ਇੰਸਪੈਕਟਰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਆਬਕਾਰੀ ਇੰਸਪੈਕਟਰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਓਰੋ ਪੰਜਾਬ, ਚੰਡੀਗੜ੍ਹ, 25 ਮਾਰਚ:ਵਿਜੀਲੈਂਸ ਵੱਲੋਂ ਆਬਕਾਰੀ ਇੰਸਪੈਕਟਰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਿਤਾ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਗਿਦੜਬਾਹਾ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ  ਆਬਕਾਰੀ ਇੰਸਪੈਕਟਰ, ਦੀਪ ਦੀਦਾਰ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਉਕਤ ਇੰਸਪੈਕਟਰ ਨੂੰ ਸ਼ਿਕਾਇਕਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਦਾਨੇਵਾਲਾ, ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ‘ਤੇ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। Tainted hand in hand, excise inspector

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਦੱਸਿਆ ਕਿ ਉਹ ਸ਼ਰਾਬ ਦਾ ਠੇਕੇਦਾਰ ਹੈ ਅਤੇ ਆਬਕਾਰੀ ਇੰਸਪੈਕਟਰ ਦੀਪ ਦੀਦਾਰ ਉਸ ਨੂੰ ਧਮਕਾ ਕੇ ਉਸ ਤੋ 60,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ  ਜਿਸ ਉਪਰੰਤ ਉਸ ਵਲੋਂ ਉਕਤ ਇੰਸਪੈਕਟਰ ਨੂੰ 20,000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੱਜੀ ਕਿਸ਼ਤ ਦੇ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਖਹਿਰਾ ਦੇ ਰੋਡ ਸ਼ੋਅ ਵਿੱਚ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਵੀ ਸ਼ਾਮਲ

 

ਰਾਹੁਲ ਗਾਂਧੀ ਦੇਣਗੇ 72 ਹਜਾਰ ਰੁਪਏ ਗਰੀਬ ਪਰਿਵਾਰਾਂ ਨੂੰ

Tags
Show More