Punjab

ਯੂਏਈ ਵਫਦ ਨੇ ਪੰਜਾਬ ਵਿਚ ਨਿਵੇਸ਼ ਦੀ ਰੁਚੀ ਦਿਖਾਈ

ਯੂਏਈ ਵਫਦ ਨੇ ਪੰਜਾਬ ਵਿਚ ਨਿਵੇਸ਼ ਦੀ ਰੁਚੀ ਦਿਖਾਈ

ਯੂਏਈ ਦੇ ਇਕ ਸੰਭਾਵੀ ਨਿਵੇਸ਼ਕਾਰਾਂ ਦੇ ਵਫਦ ਨੇ ਪੰਜਾਬ ਵਿਚ ਖੇਤੀ, ਖਾਣ ਵਾਲੀਆਂ ਵਸਤਾਂ, ਬਰਾਮਦ, ਬੁਨਿਆਦੀ ਢਾਂਚਾ, ਰੀਅਲ ਅਸਟੇਟ ਅਤੇ ਪਾਣੀ ਪ੍ਰਬੰਧਨ ਆਦਿ ਵਿਚ ਨਿਵੇਸ਼ ਕਰਨ ਦੀ ਰੁਚੀ ਪ੍ਰਗਟ ਕੀਤੀ ਹੈ। ਅੱਜ ਇੱਥੇ ਇਨਵੈਸਟ ਪੰਜਾਬ ਵੱਲੋਂ ਰੱਖੇ ਇਕ ਵਿਚਾਰ-ਵਟਾਂਦਰਾ ਸ਼ੈਸ਼ਨ ਦੌਰਾਨ ਭਾਰਤ ਅਤੇ ਯੂਏਈ ਵੱਲੋਂ ਆਪਸੀ ਵਪਾਰਕ ਵਾਧੇ ਨੂੰ ਲੈ ਕੇ ਮਹੱਤਵਪੂਰਣ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਨਵੈਸਟ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਦੇਸ਼ ਯੂਏਈ ਦਾ ਇਕ ਵੱਡਾ ਵਪਾਰਕ ਭਾਈਵਾਲ ਹੈ ਅਤੇ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਵਪਾਰਕ ਸਬੰਧ ਕਾਫੀ ਮਜ਼ਬੂਤ ਹਨ। ਉਨਾਂ ਕਿਹਾ ਕਿ ਹੁਣ ਪੰਜਾਬ ਸੂਬੇ ਵਿਚ ਵੀ ਯੂਏਈ ਦੇ ਵੱਡੇ ਨਿਵੇਸ਼ਕਾਂ ਨੇ ਨਿਵੇਸ਼ ਵਿਚ ਦਿਲਚਸਪੀ ਵਿਖਾਈ ਹੈ। UAE delegation showed interest in investment in Punjab

 

ਯੂਏਈ ਦੇ ਨਿਵੇਸ਼ਕਾਂ ਨਾਲ ਗੱਲ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਨਿਵੇਸ਼ ਲਈ ਸੂਬਾ ਯੂਏਈ ਦੇਸ਼ ਨੂੰ ਕਈ ਅਹਿਮ ਮੌਕੇ ਪ੍ਰਦਾਨ ਕਰ ਰਿਹਾ ਹੈ ਅਤੇ ਵਪਾਰਕ ਸਬੰਧਾਂ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਨਿਵੇਸ਼ ਪੱਖੋਂ ਅਤੇ ਦੁਵੱਲੇ ਵਪਾਰ ਲਈ ਪੰਜਾਬ ਲਈ ਯੂਏਈ ਪਹਿਲੀ ਸੂਚੀ ਦੇ ਮੁਲਕਾਂ ਵਿਚ ਸ਼ੁਮਾਰ ਹੈ। ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਵਫਦ ਦਾ ਸਵਾਗਤ ਕੀਤਾ ਜੋ ਕਿ ਯੂਏਈ ਵਿਚ ਭਾਰਤ ਦੇ ਰਾਜਦੂਤ ਨਵਦੀਪ ਸੂਰੀ ਦੀ ਅਗਵਾਈ ਵਿਚ ਆਇਆ ਸੀ। ਵਫਦ ਵਿਚ ਹਾਇਪਰਲੂਪ ਵਨ, ਮੀਟੀਟੂ, ਲੁਲੂ ਗਰੁੱਪ, ਡੀਪੀ ਵਰਲਡ, ਸ਼ਰਾਫ ਗਰੁੱਪ, ਐਮਆਰ, ਡੀਐਮਸੀਸੀ ਅਤੇ ਯੂਪੀਐਲ ਦੇ ਉੱਚ ਅਧਿਕਾਰੀ ਸ਼ਾਮਲ ਸਨ।

ਇਸ ਮੌਕੇ ਉਦਯੋਗ ਤੇ ਵਣਜ ਅਤੇ ਇਨਵੈਸਟ ਪ੍ਰਮੋਸ਼ਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਸਰਕਾਰ ਵੱਲੋਂ ਨਿਵੇਸ਼ਕਾਂ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂੰ ਕਰਵਾਇਆ। ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ ਨੇ ਪੰਜਾਬ ਵਿਚ ਹੋਰ ਨਿਵੇਸ਼ਕਾਂ ਵੱਲੋਂ ਵਿਖਾਈ ਜਾ ਰਹੀ ਰੁਚੀ ਬਾਬਤ ਜਾਣਕਾਰੀ ਦਿੱਤੀ। ਹਾਲ ਹੀ ਵਿਚ ਲੁਲੂ ਗਰੁੱਪ ਨੇ ਪੰਜਾਬ ਤੋਂ ਕਿੰਨੂਆਂ ਦੀ ਪਹਿਲੀ ਖੇਪ ਯੂਏਈ ਮੰਗਵਾਈ ਹੈ। ਇਸ ਮੌਕੇ ਵਫਦ ਮੈਂਬਰਾਂ ਨੇ ਪੰਜਾਬ ਦੇ ਸੀਨੀਅਰ ਅਧਿਕਾਰੀ ਨਾਲ ਇਕਮ-ਇਕ ਗੱਲਬਾਤ ਕੀਤੀ ਅਤੇ ਸੂਬੇ ਵਿਚ ਨਿਵੇਸ਼ ਮੌਕਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਖਾਸ ਤੌਰ ‘ਤੇ ਖੇਤੀ, ਖਾਣ ਵਾਲੀਆਂ ਵਸਤਾਂ, ਲੌਜਿਸਟਿਕ, ਬੁਨਿਆਦੀ ਢਾਂਚਾ, ਰੀਅਲ ਅਸਟੇਟ ਅਤੇ ਪਾਣੀ ਪ੍ਰਬੰਧਨ ਆਦਿ ਵਿਚ ਰੁਚੀ ਵਿਖਾਈ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ‘ਚੋਂ ਬਰਾਮਦ ਕਰਨ ਵਾਲੀਆਂ ਕੰਪਨੀਆਂ ਤੇ ਸਰਕਾਰੀ ਵਿਭਾਗ ਪੀਏਆਈਸੀ, ਮਾਰਕਫੈੱਡ, ਮਿਲਕਫੈੱਡ, ਸੁਗੁਣਾ ਫੂਡਜ਼, ਟ੍ਰਾਈਡੈਂਟ, ਐਮ.ਕੇ.ਓਵਰਸੀਜ਼, ਬੈਕਟਰਜ਼ ਫੂਡਜ਼ ਆਦਿ ਵੀ ਹਾਜ਼ਰ ਸਨ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਅਕਤੂਬਰ 2018 ਵਿਚ ਦੁਬਈ ਵਿਚ ਹੋਈ ਇੰਡੀਆ-ਯੂਏਈ ਪਾਰਟਨਰਸ਼ਿਪ ਸਮਿਟ ਵਿਚ ਸੂਬਾ ਸਰਕਾਰ ਦੇ ਇਕ ਉੱਚ ਪੱਧਰੀ ਵਫਦ ਨੇ ਹਾਜ਼ਰੀ ਭਰੀ ਸੀ ਅਤੇ ਦੁਵੱਲੇ ਵਪਾਰਕ ਸਬੰਧਾਂ ਦੀ ਮਜ਼ਬੂਤੀ ਵੱਲ ਕਦਮ ਵਧਾਏ ਸਨ।  ਇਸ ਦੇ ਨਤੀਜੇ ਵੱਜੋਂ ਪਿਛਲੇ 4 ਮਹੀਨੇ ਵਿਚ ਯੂਏਈ ਦੇ ਲੁਲੂ ਗਰੁੱਪ, ਡੀਪੀ ਵਰਲਡ, ਸ਼ਰਾਫ ਗਰੁੱਪ ਅਤੇ ਬੀਆਰਐਸ ਦੇ ਨੁਮਾਇੰਦੇ ਕਈ ਵਾਰ ਨਿਵੇਸ਼ ਦੇ ਮੌਕਿਆਂ ਬਾਬਤ ਜਾਣਕਾਰੀ ਲੈਣ ਲਈ ਪੰਜਾਬ ਆ ਚੁੱਕੇ ਹਨ।

ਸੀ.ਈ.ਉ. ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

Tags
Show More