Punjab

UT Can’t Change Sikh Women Identity Definition

ਯੂਟੀ ਪ੍ਰਸਾਸ਼ਨ ਇੱਕ ਸਿੱਖ ਔਰਤ ਦੀ ਪਹਿਚਾਣ ਦੀ ਪਰਿਭਾਸ਼ਾ ਨਹੀਂ ਬਦਲ ਸਕਦਾ: ਡਾਕਟਰ ਚੀਮਾ

UT Can’t Change Sikh Women Identity Definition

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ ਪ੍ਰਸਾਸ਼ਨ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਮੋਟਰ ਵਾਹਨ ਨਿਯਮਾਂ ਵਿਚ ਆਪਣੀ ਮਨਮਰਜ਼ੀ ਨਾਲ ਕੀਤੀ ਸੋਧ ਅਤੇ ਘਿਨੌਣੇ ਢੰਗ ਨਾਲ ਇੱਕ ਸਿੱਖ ਔਰਤ ਦੀ ਪਰਿਭਾਸ਼ਾ ‘ਸਿਰਫ ਦਸਤਾਰ ਬੰਨਣ ਵਾਲੀ ਔਰਤ ਤੱਕ ਸੀਮਤ’ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ।
ਇਹ ਐਲਾਨ ਕਰਦਿਆਂ ਕਿ ਚੰਡੀਗੜ ਪ੍ਰਸਾਸ਼ਨ ਦੀ ਕਾਰਵਾਈ ਨੇ ਸਮੁੱਚੇ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਉੱਤੇ ਡੂੰਘੀ ਸੱਟ ਮਾਰੀ ਹੈ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਯੂਟੀ ਪ੍ਰਸਾਸ਼ਨ ਕੋਲ ਇੱਕ ਸਿੱਖ ਔਰਤ ਦੀ ਪਹਿਚਾਣ ਨੂੰ ਪਰਿਭਾਸ਼ਿਤ ਜਾਂ ਮੁੜ-ਪਰਿਭਾਸ਼ਿਤ ਕਰਨ ਜਾਂ ਇਹ ਤੈਅ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਕਿ ਕਾਨੂੰਨ ਦੀਆਂ ਨਜ਼ਰਾਂ ਵਿਚ ਇੱਕ ਸਿੱਖ ਔਰਤ ਕੌਣ ਹੈ। ਉਹਨਾਂ ਕਿਹਾ ਕਿ ਇਸ ਸੰਬੰਧ ਵਿਚ ਯੂਟੀ ਪ੍ਰਸਾਸ਼ਨ ਦੀ ਕਾਰਵਾਈ ਪੂਰੀ ਤਾਨਾਸ਼ਾਹੀ, ਯੋਜਨਾਹੀਣ ਅਤੇ ਨਾ-ਸਮਝੀ ਭਰੀ  ਹੈ। ਸਿੱਖ ਰਹਿਤ ਮਰਿਆਦਾ ਵਿਚ ਸਪੱਸ਼ਟ ਰੂਪ ਵਿਚ ਦੱਸੀ ਗਈ ਇੱਕ ਸਿੱਖ ਔਰਤ ਦੀ ਪਰਿਭਾਸ਼ਾ ਨੂੰ ਬਦਲਣ ਦਾ ਅਧਿਕਾਰ ਯੂਟੀ ਪ੍ਰਸਾਸ਼ਨ ਕਿਵੇਂ ਲੈ ਸਕਦਾ ਹੈ। ਰਹਿਤ ਮਰਿਆਦਾ ਨਾਲ ਛੇੜਛਾੜ ਕਰਨਾ ਯੂਟੀ ਪ੍ਰਸਾਸ਼ਨ ਦਾ ਕੰਮ ਨਹੀਂ ਹੈ।

ਡਾਕਟਰ ਚੀਮਾ ਯੂਟੀ ਪ੍ਰਸਾਸ਼ਨ ਦੇ ਇੱਕ ਤਾਜ਼ਾ ਨੋਟੀਫਿਕੇਸ਼ਨ ਬਾਰੇ ਟਿੱਪਣੀ ਕਰ ਰਹੇ ਸਨ, ਜਿਸ ਵਿਚ ਕਿਹਾ ਗਿਆ ਹੈ ਕਿ ਹੈਲਮਟ ਪਾਉਣ ਤੋਂ ਛੋਟ ਦੇਣ ਵਾਸਤੇ ਇੱਕ ਸਿੱਖ ਔਰਤ ਦਾ ਅਰਥ  ‘ਇੱਕ ਦਸਤਾਰ ਪਹਿਨਣ ਵਾਲੀ ਸਿੱਖ ਔਰਤ’ ਹੋਵੇਗਾ। ਡਾਕਟਰ ਚੀਮਾ ਨੇ ਕਿਹਾ ਕਿ ਕਿਸੇ ਨੂੰ ਯੂਟੀ ਪ੍ਰਸਾਸ਼ਨ ਨੂੰ ਦੱਸਣਾ ਚਾਹੀਦਾ ਹੈ ਕਿ ਸਿੱਖਾਂ ਨੂੰ ਹੈਲਮਟ ਪਾਉਣ ਤੋਂ ਛੋਟ ਕਿਸੇ ਅਸੁਵਿਧਾ ਕਰਕੇ ਨਹੀਂ, ਸਗੋਂ ਧਾਰਮਿਕ ਸੰਵੇਦਨਸ਼ੀਲਤਾ ਅਤੇ ਉਹਨਾਂ ਸਿਧਾਂਤਾਂ ਕਰਕੇ ਦਿੱਤੀ ਗਈ ਹੈ, ਜਿਹੜੇ ਇੱਕ ਸਿੱਖ ਨੂੰ ਹੈਲਮਟ, ਟੋਪੀ ਜਾਂ ਹੈਟ ਪਾਉਣ ਤੋਂ ਵਰਜਦੇ ਹਨ।

UT Can't Change Sikh Women Identity Definition

ਯੂਟੀ ਪ੍ਰਸਾਸ਼ਨ ਇੱਕ ਸਿੱਖ ਔਰਤ ਦੀ ਪਹਿਚਾਣ ਦੀ ਪਰਿਭਾਸ਼ਾ ਨਹੀਂ ਬਦਲ ਸਕਦਾ: ਡਾਕਟਰ ਚੀਮਾ

ਡਾਕਟਰ ਚੀਮਾ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਇੱਕ ਫੈਸਲੇ ਰਾਹੀਂ ਸਿੱਖ ਔਰਤਾਂ ਨੂੰ ਹੈਲਮਟ ਤੋਂ ਮਿਲੀ ਛੋਟ ਦੀ ਜਿੱਥੇ ਪੰਜਾਬ ਰਾਜ ਵੱਲੋਂ ਪੂਰੀ ਰਾਖੀ ਕੀਤੀ ਜਾ ਰਹੀ ਹੈ, ਉਥੇ ਸੂਬੇ ਦੀ ਰਾਜਧਾਨੀ ਨੇ ਬਿਲਕੁੱਲ ਹੀ ਉਲਟ ਸਟੈਂਡ ਲੈ ਲਿਆ ਹੈ। ਇਸ ਨਾਲ ਪੰਜਾਬ ਅਤੇ ਇਸ ਦੀ ਰਾਜਧਾਨੀ ਵਿਚ ਰਹਿੰਦੀਆਂ ਔਰਤਾਂ ਲਈ ਦੋ ਵੱਖਰੀ ਕਿਸਮ ਦੇ ਕਾਨੂੰਨ ਹੋਂਦ ਵਿਚ ਆ ਗਏ ਹਨ।
Tags
Show More

Leave a Reply

Your email address will not be published. Required fields are marked *