Punjab

ਵਿਜੀਲੈਂਸ ਵਲੋਂ ਥਾਣੇਦਾਰ ਅਤੇ ਹੌਲਦਾਰ ਰਿਸ਼ਵਤ ਲੈਂਦਿਆਂ ਕਾਬੂ

ਵਿਜੀਲੈਂਸ ਵਲੋਂ ਥਾਣੇਦਾਰ ਅਤੇ ਹੌਲਦਾਰ ਰਿਸ਼ਵਤ ਲੈਂਦਿਆਂ ਕਾਬੂ

ਚੰਡੀਗੜ• 13 ਮਾਰਚ: ਪੰਜਾਬ ਵਿਜੀਲੈਸ ਬਿਊਰੋ ਵੱਲੋਂ ਥਾਣਾ ਫੇਜ਼ 1, ਜਿਲਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣੇਦਾਰ ਜਸਵੀਰ ਸਿੰਘ ਅਤੇ ਹੌਲਦਾਰ ਰਾਜ ਕੁਮਾਰ ਨੂੰ ਸ਼ਿਕਾਇਤ ਕਰਤਾ ਦੇਵ ਰਾਜ, ਵਾਸੀ ਬਡਮਾਜਰਾ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  Vigilance arrests police and hawkers by taking bribe

 

ਸ਼ਿਕਾਇਤ ਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਪੁੱਤਰ ਖਿਲਾਫ ਮੁਕੱਦਮਾ ਨਾ ਦਰਜ ਕਰਨ ਬਦਲੇ ਉਕਤ ਥਾਣੇਦਾਰ ਅਤੇ ਹੌਲਦਾਰ ਵਲੋਂ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋ ਗਿਆ ਹੈ। ਵਿਜੀਲੈਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ ਗਿਆ । ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ ਵਿਜੀਲੈਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਸ.ਏ.ਐਸ ਨਗਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਜਿਸ ਦੇ ਵਜੋ ਨਤਿਜਾ ਜਲਦੀ ਹੀ ਸਾਮਨੇ ਆ ਜਾਵੇਗਾ ।

ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕਮੇਟੀ ਗਠਿਤ

Tags
Show More

Leave a Reply

Your email address will not be published. Required fields are marked *