Punjab

ਗ੍ਰਿਫ਼ਤਾਰੀ ਦੇ ਵਾਰੰਟ ਨਿਕਲ ਗਏ ਬਾਦਲ ਪਰਿਵਾਰ ਦੇ ਨਜ਼ਦੀਕੀ ਦਿਆਲ ਸਿੰਘ ਦੇ ਖਿਲਾਫ

ਗ੍ਰਿਫ਼ਤਾਰੀ ਦੇ ਵਾਰੰਟ ਨਿਕਲ ਗਏ ਬਾਦਲ ਪਰਿਵਾਰ ਦੇ ਨਜ਼ਦੀਕੀ ਦਿਆਲ ਸਿੰਘ ਦੇ ਖਿਲਾਫ

ਚੰਡੀਗੜ੍ਹ: ਬਾਦਲ ਦੇ ਖਾਸ-ਮ-ਖਾਸ ਦੀ ਗ੍ਰਿਫਤਾਰੀ ਦਾ ਵਾਰੰਟ ਜਾਰੀ ਹੋ ਗਿਆ। ਬਾਦਲ ਪਰਿਵਾਰ ਦੇ ਨਜ਼ਦੀਕੀ ਦਿਆਲ ਸਿੰਘ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਨਿਕਲ ਗਏ ਹਨ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ। ਕੋਲਿਆਂਵਾਲੀ ਤੇ ਉਸ ਦੇ ਪਰਿਵਾਰਕ ਮੈਂਬਰ ਅਜੇ ਤੱਕ ਰੂਪੋਸ਼ ਹਨ। ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਵਿਜੀਲੈਂਸ ਨੇ ਅਦਾਲਤ ਤੋਂ ਗ੍ਰਿਫਤਾਰੀ ਵਾਰੰਟਾਂ ਦੀ ਮੰਗ ਕੀਤੀ ਸੀ। ਵਿਜੀਲੈਂਸ ਦੀ ਅਰਜ਼ੀ ਸਵੀਕਾਰ ਕਰਦਿਆਂ ਮੁਹਾਲੀ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। Warrants of arrest came out against Dayal Singh of Badal family

 

 

ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਵਿਜੀਲੈਂਸ ਦੇ ਡੀਐਸਪੀ ਅਸ਼ਵਨੀ ਕੁਮਾਰ ਨੇ ਅਰਜ਼ੀ ਦਾਇਰ ਕਰਕੇ ਅਕਾਲੀ ਲੀਡਰ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਬੀਤੀ 15 ਮਾਰਚ ਨੂੰ ਅਦਾਲਤ ਵੱਲੋਂ ਜਥੇਦਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰਨ ਤੋਂ ਬਾਅਦ ਵਿਜੀਲੈਂਸ ਨੇ ਅਕਾਲੀ ਜਥੇਦਾਰ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਸੀ।

 

 

ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅਕਾਲੀ ਆਗੂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਜੱਦੀ ਪਿੰਡ ਤੇ ਹੋਰ ਕਈ ਥਾਵਾਂ ’ਤੇ ਛਾਪੇ ਮਾਰੇ ਗਏ, ਪਰ ਮੁਲਜ਼ਮ ਕਿਤੇ ਨਹੀਂ ਮਿਲਿਆ। ਅਦਾਲਤ ਨੇ ਵਿਜੀਲੈਂਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਤੇ 12 ਅਪਰੈਲ ਨੂੰ ਰਿਪੋਰਟ ਦੇਣ ਲਈ ਆਖਿਆ। ਇਸ ਬਾਰੇ ਵਿਜੀਲੈਂਸ ਦੇ ਐਸਐਸਪੀ ਅਸ਼ੋਕ ਬਾਠ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਤੇ ਹੋਰ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਹਨ ਤੇ ਕੋਲਿਆਂਵਾਲੀ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਮੁੱਖ ਚੋਣ ਅਫਸਰ ਪੰਜਾਬ ਵੱਲੋਂ ਟੀ. ਵੀ ਚੈਨਲਾਂ ਦੇ ਪ੍ਰਤੀਨਿੱਧਾਂ ਨਾਲ ਮੀਟਿੰਗ

Tags
Show More